Select your Top Menu from wp menus
Header
Header

ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇਕ ਤਿੰਨ ਮੈਂਬਰੀ ਵਫਦ ਸ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੂੰ ਮਲੇਰਕੋਟਲਾ ਵਿਖੇ

ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇਕ ਤਿੰਨ ਮੈਂਬਰੀ ਵਫਦ ਸ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੂੰ ਮਲੇਰਕੋਟਲਾ ਵਿਖੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ਨਾਲ ਲੱਗਦੇ ਰਿਆਸ਼ੀ ਘਰ ਜਿਹੜਾ ਸ਼੍ਰੋਮਣੀ ਕਮੇਟੀ ਦੇ ਐਗਜੇਕਟਿਵ ਮੈਂਬਰ ਜੈਪਾਲ ਸਿੰਘ ਮੁੰਡੀਆਂ ਦਾ ਹੈ ਦੇ ਗਰਿਹ ਵਿਖੇ ਮੀਟਿੰਗ ਹੋਈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੇਟਿਵ ਮੈਂਬਰ ਸ ਸੁਰਜੀਤ ਸਿੰਘ ਕਾਲਾਬੁਲਾ, ਪ੍ਰੋ ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਤਿੰਨੋਂ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਾਜਰ ਸਨ। ਸਮੁੱਚੀ ਗਲਬਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਨੇ ਵਫਦ ਨਾਲ ਸਹਿਮਤੀ ਪ੍ਰਗਟ ਕਰਦਿਆਂ ਹੋਇਆਂ ਪੱਤਰਕਾਰਾਂ ਦੀ ਹਾਜਰੀ ਵਿੱਚ ਇਹ ਐਲਾਨ ਕੀਤਾ ਕਿ ਸਿੱਖ ਧਰਮ ਦਾ ਯੋਗਾ ਨਾਲ ਕੋਈ ਸਬੰਧ ਨਹੀਂ ਹੈ। ਗੁਰੂ ਸਾਹਿਬ ਵਲੋਂ ਸਾਨੂੰ ਕੁਸ਼ਤੀਆਂ, ਕਬੱਡੀ ਅਤੇ ਮਾਰਸ਼ਲ ਆਰਟ ਗਤਕੇ ਵਰਗੀਆਂ ਖੇਡਾਂ ਸਾਨੂੰ ਵਿਰਾਸਤ ਵਿੱਚ ਦਿੱਤੀਆਂ ਹਨ। ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ ਸਮੇਂ ਤੇ ਇਹਨਾਂ ਦਾ ਅਯੋਜਨ ਕਰਦੀ ਰਹੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਾਲ ਇਹ ਵੀ ਐਲਾਨ ਕੀਤਾ ਕਿ 21 ਜੂਨ ਨੂੰ ਵੱਡੇ ਪੱਧਰ ਤੇ ਗਤਕਾ ਦਿਵਸ ਮਨਾਇਆ ਜਾਵੇਗਾ। ਇਸ ਉਪਰੰਤ ਵਫਦ ਨੇ ਬੜੀ ਨਿਮਰਤਾ ਨਾਲ ਸ ਸਿਮਰਨਜੀਤ ਸਿੰਘ ਮਾਨ ਵਲੋਂ ਪ੍ਰਧਾਨ ਸਾਹਿਬ ਦਾ ਧੰਨਵਾਦ ਕੀਤਾ।

About The Author

Related posts

Leave a Reply

Your email address will not be published. Required fields are marked *