Select your Top Menu from wp menus
Header
Header
ਤਾਜਾ ਖਬਰਾਂ

ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ ਬਰਸੀਂ 6 ਜਨਵਰੀ ਨੂੰ ਸਵੇਰੇ 7 ਵਜੇ ਮਨਾਈ ਜਾਵੇਗੀ, ਸਮੁੱਚੀ ਸਿੱਖ ਕੌਮ ਸਮੂਲੀਅਤ ਕਰੇ : ਟਿਵਾਣਾ

ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ ਬਰਸੀਂ 6 ਜਨਵਰੀ ਨੂੰ ਸਵੇਰੇ 7 ਵਜੇ ਮਨਾਈ ਜਾਵੇਗੀ, ਸਮੁੱਚੀ ਸਿੱਖ ਕੌਮ ਸਮੂਲੀਅਤ ਕਰੇ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 5 ਜਨਵਰੀ ( ) “ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ 35ਵੀਂ ਸ਼ਹੀਦੀ ਬਰਸੀਂ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜਨਵਰੀ 2019 ਨੂੰ ਸਵੇਰੇ 7 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਦੇ ਹੋਏ ਅਤੇ ਸਮੂਹਿਕ ਅਰਦਾਸ ਕਰਦੇ ਹੋਏ ਮਨਾਈ ਜਾ ਰਹੀ ਹੈ । ਜਿਸ ਅਰਦਾਸ ਵਿਚ ਹਰ ਗੁਰੂ ਨਾਨਕ ਨਾਮ ਲੇਵਾ ਵੱਲੋਂ ਸਮੂਲੀਅਤ ਕਰਕੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਨਤਮਸਤਕ ਹੋਣ ਦਾ ਕੌਮੀ ਫਰਜ ਬਣ ਜਾਂਦਾ ਹੈ । ਇਸ ਅਰਦਾਸ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਰਕੇ, ਅਮਰੀਕ ਸਿੰਘ ਬੱਲੋਵਾਲ (ਜਰਨਲ ਸਕੱਤਰ) ਅਤੇ ਹੋਰ ਸਮੁੱਚੀ ਲੀਰਡਸਿ਼ਪ ਅਤੇ ਦੂਸਰੀਆ ਜਥੇਬੰਦੀਆਂ ਨਾਲ ਸੰਬੰਧਤ ਪੰਥਕ ਸਖਸ਼ੀਅਤਾਂ ਉਚੇਚੇ ਤੌਰ ਤੇ ਪਹੁੰਚ ਰਹੀਆ ਹਨ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੀ ਸਿੱਖ ਕੌਮ ਨੂੰ 6 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਦੀ ਹੋਣ ਵਾਲੀ ਅਰਦਾਸ ਵਿਚ ਸਮੂਲੀਅਤ ਕਰਨ ਦੀ ਅਪੀਲ ਕਰਦੇ ਹੋਏ ਦਿੱਤੀ ।

Webmaster

Lakhvir Singh

Shiromani Akali Dal (Amritsar)

9781222567

About The Author

Related posts

Leave a Reply

Your email address will not be published. Required fields are marked *