Select your Top Menu from wp menus
Header
Header
ਤਾਜਾ ਖਬਰਾਂ

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਧਾ ਦੇ ਫੁੱਲ ਭੇਟ ਕੀਤੇ ਗਏ : ਪ੍ਰੋ. ਮਹਿੰਦਰਪਾਲ ਸਿੰਘ

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਧਾ ਦੇ ਫੁੱਲ ਭੇਟ ਕੀਤੇ ਗਏ : ਪ੍ਰੋ. ਮਹਿੰਦਰਪਾਲ ਸਿੰਘ
ਫ਼ਤਹਿਗੜ੍ਹ ਸਾਹਿਬ, 4 ਨਵੰਬਰ ( ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਪਣਾ ਕੌਮੀ ਫਰਜ ਸਮਝਦੇ ਹੋਏ ਆਪਣੇ ਮਹਾਨ ਸ਼ਹੀਦਾਂ, ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਸਰਧਾ ਦੇ ਫੁੱਲ ਭੇਟ ਕਰਨ ਦੀਆਂ ਜਿ਼ੰਮੇਵਾਰੀਆ ਹਰ ਸਾਲ 31 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਇਕੱਤਰ ਹੋ ਕੇ ਜਿਥੇ ਨਤਮਸਤਕ ਹੁੰਦਾ ਹੈ, ਉਥੇ ਕੌਮ ਨੂੰ ਗੁਰੂ ਸਾਹਿਬਾਨ ਵੱਲੋਂ ਬਖਸਿ਼ਸ਼ ਕੀਤੇ ਗਏ ਸਿਧਾਤਾਂ, ਸੋਚ ਅਤੇ ਹਰ ਤਰ੍ਹਾਂ ਦੇ ਜ਼ਬਰ-ਜੁਲਮ ਵਿਰੁੱਧ ਆਵਾਜ਼ ਬੁਲੰਦ ਕਰਦੇ ਰਹਿਣ ਦਾ ਸੰਦੇਸ਼ ਵੀ ਨਿਰੰਤਰ ਦਿੰਦਾ ਆ ਰਿਹਾ ਹੈ । ਇਸ ਸਾਲ ਵੀ ਪ੍ਰੋ. ਮਹਿੰਦਰਪਾਲ ਸਿੰਘ ਜਰਨਲ ਸਕੱਤਰ, ਸ. ਹਰਪਾਲ ਸਿੰਘ ਬਲੇਰ ਜਰਨਲ ਸਕੱਤਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਜਿਥੇ ਸਰਧਾ ਦੇ ਫੁੱਲ ਭੇਟ ਕੀਤੇ ਗਏ ਉਥੇ ਇਸ ਸਮੇਂ ਆਗੂਆਂ ਨੇ ਫਿਰਕੂ ਹੁਕਮਰਾਨਾਂ ਦੀਆਂ ਸਿੱਖ ਵਿਰੋਧੀ ਸਾਜਿ਼ਸਾਂ ਤੋਂ ਕੌਮ ਨੂੰ ਸੁਚੇਤ ਕਰਦੇ ਹੋਏ ਆਪਣੇ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਵਿਚ ਦ੍ਰਿੜਤਾ ਤੇ ਸੰਜ਼ੀਦਗੀ ਨਾਲ ਯੋਗਦਾਨ ਪਾਉਣ ਦੀ ਵੀ ਸੰਜ਼ੀਦਗੀ ਭਰੀ ਅਪੀਲ ਕੀਤੀ ।”
 
ਇਸ ਸ਼ਹੀਦੀ ਸਮਾਗਮ ਦੀ ਸਮਾਪਤੀ ਉਪਰੰਤ ਪ੍ਰੋ. ਮਹਿੰਦਰਪਾਲ ਸਿੰਘ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦਿੱਲੀ ਦੇ ਪੱਤਰਕਾਰਾਂ ਤੇ ਮੀਡੀਏ ਨਾਲ ਇਕ ਗੱਲਬਾਤ ਕਰਦੇ ਹੋਏ ਦਿੱਤੀ । ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਬੀਤੇ ਸਮੇਂ ਦਾ ਇਤਿਹਾਸ ਇਸ ਗੱਲ ਦੀ ਪ੍ਰਤੱਖ ਗਵਾਹੀ ਭਰਦਾ ਹੈ ਕਿ ਸਿੱਖ ਕੌਮ ਨੇ ਕਦੀ ਵੀ ਕਿਸੇ ਵੀ ਇਨਸਾਨ, ਕੌਮ, ਧਰਮ, ਫਿਰਕੇ ਆਦਿ ਨਾਲ ਕਦੀ ਵੀ ਜਿਆਦਤੀ ਨਹੀਂ ਕੀਤੀ ਅਤੇ ਨਾ ਹੀ ਸਿੱਖ ਕੌਮ ਨੇ ਵੱਡੇ ਤੋਂ ਵੱਡੇ ਕਿਸੇ ਵੀ ਜਾਲਮ ਆਗੂ ਦੇ ਜੁਲਮ ਨੂੰ ਬਰਦਾਸਤ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿਹੜੀਆ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆ ਹਨ, ਉਹ ਕਦੀ ਵੀ ਆਪਣੀ ਮੰਜਿ਼ਲ-ਏ-ਮਕਸੂਦ ਨੂੰ ਪ੍ਰਾਪਤ ਕਰਨ, ਸਮਾਜ ਅਤੇ ਮਨੁੱਖਤਾ ਨੂੰ ਸਹੀ ਦਿਸ਼ਾ ਵੱਲ ਅਗਵਾਈ ਦੇਣ ਦੇ ਸਮਰੱਥ ਨਹੀਂ ਹੋ ਸਕਦੀਆ । ਇਹ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਜੀ ਦੀ ਗੁੜਤੀ ਹੀ ਪ੍ਰਾਪਤ ਹੋਈ ਹੈ ਕਿ ਕਿਸੇ ਨੇਕ ਉਦਮ ਦੀ ਪ੍ਰਾਪਤੀ ਲਈ ਸ਼ਹਾਦਤਾਂ ਦੇਣ ਤੋਂ ਵੀ ਪਿੱਛੇ ਨਹੀਂ ਹੱਟਦੀ ਅਤੇ ਆਪਣੇ ਜਾਂ ਮਨੁੱਖਤਾ ਉਤੇ ਜ਼ਬਰ-ਜੁਲਮ ਕਰਨ ਵਾਲੇ ਜ਼ਾਲਮ ਨੂੰ ਵੀ ਨਹੀਂ ਬਖਸਦੀ । ਇਸ ਮੌਕੇ ਉਨ੍ਹਾਂ ਨਾਲ ਸ. ਰਣਜੀਤ ਸਿੰਘ ਸੰਘੇੜਾ, ਕੁਲਦੀਪ ਸਿੰਘ ਭਾਗੋਵਾਲ, ਅਮਰੀਕ ਸਿੰਘ ਨੰਗਲ, ਅੰਮ੍ਰਿਤਪਾਲ ਸਿੰਘ ਛੰਦੜਾ ਯੂਥ ਪ੍ਰਧਾਨ, ਕੁਲਵੰਤ ਸਿੰਘ ਮਜੀਠਾ, ਗੁਰਚਰਨ ਸਿੰਘ ਭੁੱਲਰ, ਬਹਾਦਰ ਸਿੰਘ ਭਸੌੜ ਆਦਿ ਆਗੂ ਹਾਜ਼ਰ ਸਨ।
Webmaster
Lakhvir Singh
Shiromani Akali Dal (Amritsar)
9781-222-567

About The Author

Related posts

Leave a Reply

Your email address will not be published. Required fields are marked *