Select your Top Menu from wp menus
Header
Header
ਤਾਜਾ ਖਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਨੌਜ਼ਵਾਨਾਂ ਨੂੰ ਸ਼ਹੀਦ ਕਰਨ ਵਾਲੇ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਨੌਜ਼ਵਾਨਾਂ ਨੂੰ ਸ਼ਹੀਦ ਕਰਨ ਵਾਲੇ ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ, 15 ਸਤੰਬਰ ( ) “ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਜੋ ਸਿੱਖ ਬਰਗਾੜੀ ਵਿਖੇ ਇਨਸਾਫ਼ ਮੋਰਚੇ ਵਿਚ ਬੈਠੇ ਹਨ, ਉਹ ਵੱਖਵਾਦੀ ਹਨ । ਜਦੋਂਕਿ ਸ. ਬਾਦਲ, ਸ੍ਰੀ ਸੁਮੇਧ ਸੈਣੀ ਅਤੇ ਬਾਦਲ ਦਲ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ ਹੈ । ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸਬੂਤਾਂ ਸਮੇਤ ਆਪਣੀ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਨ ਸਭਾ ਵਿਚ ਦੇ ਦਿੱਤੀ ਹੈ । ਸਾਡੀ ਪਾਰਟੀ ਨੂੰ ਇਹ ਵੀ ਸਮਝ ਨਹੀਂ ਆ ਰਹੀ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਜਿਨ੍ਹਾਂ ਨੇ ਦੋ ਸਿੱਖ ਨੌਜ਼ਵਾਨ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕੀਤੇ ਹਨ, ਉਨ੍ਹਾਂ ਨੂੰ ਪੁਲਿਸ ਗ੍ਰਿਫ਼ਤਾਰ ਕਿਉਂ ਨਹੀਂ ਕਰ ਸਕਦੀ । ਹਾਈਕੋਰਟ ਸਿੱਖ ਕੌਮ ਦੇ ਅੰਦਰੂਨੀ ਮਾਮਲਿਆ ਵਿਚ ਦਖਲ ਨਾ ਦੇਵੇ ਅਤੇ ਸਾਰੇ ਮੁਜ਼ਰਿਮ ਗ੍ਰਿਫ਼ਤਾਰ ਕਰਕੇ, ਜਲਦੀ ਤੋਂ ਜਲਦੀ ਅਦਾਲਤਾਂ ਵਿਚ ਪੇਸ਼ ਕੀਤੇ ਜਾਣ । ਦੁਨੀਆਂ ਭਰ ਵਿਚ ਸਿੱਖ ਕੌਮ ਦਾ ਰੋਹ ਹੈ ਕਿ ਸ੍ਰੀ ਬਾਦਲ, ਹਾਈਕੋਰਟ ਤੇ ਕੁਝ ਹੋਰ ਸ਼ਰਾਰਤੀ ਅਨਸਰ ਸਿੱਖ ਕੌਮ ਨੂੰ ਇਨਸਾਫ਼ ਨਹੀਂ ਦਿਵਾਉਣਾ ਚਾਹੁੰਦੇ । ਸਾਰਿਆ ਨੂੰ ਪਤਾ ਹੈ ਕਿ ਬਾਦਲ-ਬੀਜੇਪੀ ਦੇ 10 ਸਾਲ ਦੇ ਰਾਜ ਦੇ ਦੌਰਾਨ ਸ੍ਰੀ ਬਾਦਲ ਤੇ ਸੁਖਬੀਰ ਬਾਦਲ ਨੇ ਕਮਲਜੀਤ ਸਿੰਘ ਸੁਨਾਮ, ਬਲਕਾਰ ਸਿੰਘ ਮੁੰਬਈ, ਹਰਮਿੰਦਰ ਸਿੰਘ ਡੱਬਵਾਲੀ, ਜਸਪਾਲ ਸਿੰਘ ਚੌੜ ਸਿੱਧਵਾ ਵਰਗੇ ਸਿੱਖ ਨੌਜ਼ਵਾਨਾਂ ਨੂੰ ਸ਼ਹੀਦ ਕਰਨ ਵਾਲੇ ਸ. ਬਾਦਲ ਅਤੇ ਬਾਦਲ ਪਰਿਵਾਰ ਦੇ ਕਾਰਨਾਮੇ ਹਨ । ਉਨ੍ਹਾਂ ਕੇਸਾਂ ਵਿਚ ਵੀ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਤੇ ਸਜ਼ਾਵਾਂ ਦੇਣੀਆ ਜ਼ਰੂਰੀ ਹੋ ਗਈਆ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ ।”

Webmaster

Lakhvir Singh

Shiromani Akali Dal (Amritsar)

9781222567

About The Author

Related posts

Leave a Reply

Your email address will not be published. Required fields are marked *