Select your Top Menu from wp menus
Header
Header
ਤਾਜਾ ਖਬਰਾਂ

ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ‘ਤੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆ ਸੰਗਤਾਂ ਅਤੇ ਉਨ੍ਹਾਂ ਨੂੰ ਪਹੁੰਚਾਉਣ ਵਾਲੇ ਜਥੇਦਾਰ ਸਾਹਿਬਾਨ ਦਾ ਧੰਨਵਾਦ : ਮਾਨ

ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ‘ਤੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆ ਸੰਗਤਾਂ ਅਤੇ ਉਨ੍ਹਾਂ ਨੂੰ ਪਹੁੰਚਾਉਣ ਵਾਲੇ ਜਥੇਦਾਰ ਸਾਹਿਬਾਨ ਦਾ ਧੰਨਵਾਦ : ਮਾਨ

ਫ਼ਤਹਿਗੜ੍ਹ ਸਾਹਿਬ, 13 ਫਰਵਰੀ ( ) “ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜੋ 71ਵਾਂ ਜਨਮ ਦਿਹਾੜਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰਮੱਲ ਹਾਲ ਵਿਚ ਸਮੁੱਚੀ ਕੌਮ ਵੱਲੋਂ ਪੂਰਨ ਸਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ, ਉਸ ਵਿਚ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਦਿੱਲੀ, ਚੰਡੀਗੜ੍ਹ, ਰਾਜਸਥਾਂਨ ਆਦਿ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਆਪੋ-ਆਪਣੇ ਵਹੀਕਲਜ਼ ਅਤੇ ਸਾਧਨਾਂ ਰਾਹੀ ਇਸ ਸਮਾਗਮ ਵਿਚ ਸਮੂਲੀਅਤ ਕਰਨ ਲਈ ਪਹੁੰਚੇ ਹਨ ਅਤੇ ਜਿਨ੍ਹਾਂ ਜਿ਼ਲ੍ਹਾ ਜਥੇਦਾਰ ਸਾਹਿਬਾਨ, ਸਰਕਲ ਪ੍ਰਧਾਨ, ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਨ੍ਹਾਂ ਸੰਗਤਾਂ ਨੂੰ ਲਿਆਉਣ ਲਈ ਉਚੇਚੇ ਤੌਰ ਤੇ ਕੌਮੀ ਜਿੰਮੇਵਾਰੀ ਨਿਭਾਈ ਹੈ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਉਨ੍ਹਾਂ ਸਭਨਾਂ ਸਿੱਖ ਕੌਮ ਨਾਲ ਤੇ ਦੂਸਰੀਆ ਕੌਮਾਂ ਨਾਲ ਸੰਬੰਧਤ ਸੰਗਤਾਂ ਤੇ ਉਪਰੋਕਤ ਪਾਰਟੀ ਅਹੁਦੇਦਾਰਾਂ ਦਾ ਜਿਥੇ ਤਹਿ ਦਿਲੋਂ ਧੰਨਵਾਦੀ ਹੈ, ਉਥੇ ਇਹ ਵੀ ਉਮੀਦ ਕਰਦਾ ਹੈ ਕਿ ਉਹ ਸਮੇਂ-ਸਮੇਂ ਤੇ ਪਾਰਟੀ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਵਿਚ ਵੀ ਇਸੇ ਤਰ੍ਹਾਂ ਆਪਣੀਆ ਜਿੰਮੇਵਾਰੀਆ ਨਿਭਾਉਦੇ ਰਹਿਣਗੇ ।”

ਇਹ ਧੰਨਵਾਦ ਅੱਜ ਇਥੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਚੇਚੇ ਤੌਰ ਤੇ ਇਸ ਮਹਾਨ ਦਿਹਾੜੇ ‘ਤੇ ਪਹੁੰਚਣ ਵਾਲੀਆ ਸੰਗਤਾਂ ਦਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਸੰਬੰਧਤ ਹਰ ਪਿੰਡ ਤੇ ਸ਼ਹਿਰ ਪੱਧਰ ਦੇ ਅਹੁਦੇਦਾਰ, ਜਿ਼ਲ੍ਹਾ ਜਥੇਦਾਰਾਂ, ਸਰਕਲ ਪ੍ਰਧਾਨਾਂ, ਸਮੁੱਚੀ ਪਾਰਟੀ ਅਤੇ ਸਮੁੱਚੀ ਸਿੱਖ ਕੌਮ ਦਾ ਉਚੇਚੇ ਤੌਰ ਤੇ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਨੇ ਅੱਗੇ ਚੱਲਕੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ, ਹੈੱਡ ਗ੍ਰੰਥੀ ਸਾਹਿਬ ਅਤੇ ਸਮੁੱਚੇ ਸਟਾਫ਼ ਵੱਲੋਂ ਆਪਣੀ ਐਸ.ਜੀ.ਪੀ.ਸੀ. ਦੇ ਅਧਿਕਾਰੀਆਂ ਵੱਲੋਂ ਸਹਿਯੋਗ ਕਰਨ ਦੀ ਮਿਲੀ ਹਦਾਇਤ ਉਤੇ ਅਤੇ ਕੌਮੀ ਜਿੰਮੇਵਾਰੀ ਸਮਝਦੇ ਹੋਏ ਜੋ ਨਿੱਘਾ ਸਹਿਯੋਗ ਦਿੱਤਾ ਗਿਆ ਹੈ, ਜਿਸ ਸਰਧਾ ਤੇ ਸਤਿਕਾਰ ਨਾਲ ਆਉਣ ਵਾਲੀਆ ਸੰਗਤਾਂ ਦੇ ਲਈ ਬਹੁਤ ਹੀ ਅੱਛਾ ਗੁਰੂ ਦਾ ਲੰਗਰ ਤਿਆਰ ਕਰਕੇ ਛਕਾਇਆ ਗਿਆ ਅਤੇ ਉਨ੍ਹਾਂ ਦੇ ਰਹਿਣ ਲਈ ਉਚੇਚਾ ਪ੍ਰਬੰਧ ਕੀਤਾ ਗਿਆ, ਉਸ ਲਈ ਵੀ ਅਸੀਂ ਧੰਨਵਾਦੀ ਹਾਂ । ਸ. ਮਾਨ ਨੇ ਸਮੁੱਚੇ ਕੌਮਾਂਤਰੀ ਪੱਧਰ ਦੇ ਟੀਵੀ ਚੈਨਲਾਂ ਚੰਡੀਗੜ੍ਹ, ਪਟਿਆਲਾ, ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪ੍ਰੈਸ ਨਾਲ ਸੰਬੰਧਤ ਸਤਿਕਾਰਯੋਗ ਨੁਮਾਇੰਦਿਆ ਦਾ ਵੀ ਇਸ ਲਈ ਧੰਨਵਾਦ ਕੀਤਾ ਕਿ ਉਹ ਸਾਡੀ ਪਾਰਟੀ ਦੇ ਮੁੱਖ ਬੁਲਾਰੇ ਸ. ਇਕਬਾਲ ਸਿੰਘ ਟਿਵਾਣਾ, ਸਿਆਸੀ ਤੇ ਮੀਡੀਆ ਸਲਾਹਕਾਰ ਨੂੰ ਅਜਿਹੇ ਸਮਿਆਂ ਤੇ ਪਹਿਲੇ ਵੀ ਸਹਿਯੋਗ ਦਿੰਦੇ ਆ ਰਹੇ ਹਨ ਅਤੇ ਦਿੰਦੇ ਹੋਏ ਇਸ ਸਮਾਗਮ ਸਮੇਂ ਵੀ ਸਾਡੀ ਕੌਮੀ ਆਵਾਜ਼ ਨੂੰ ਬਾਹਰਲੇ ਮੁਲਕਾਂ, ਬਾਹਰਲੇ ਸੂਬਿਆਂ ਵਿਚ ਸਿੱਧਾ ਪ੍ਰਸ਼ਾਰਨ ਕਰਨ ਵਿਚ ਮੁੱਖ ਭੂਮਿਕਾ ਨਿਭਾਈ ਹੈ । ਸ. ਮਾਨ ਨੇ ਬੀਬੀ ਕੰਵਲਪ੍ਰੀਤ ਕੌਰ ਬਰਾੜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ, ਬੀਬੀ ਅਲਕਾ ਮੀਨਾ ਆਈ.ਪੀ.ਐਸ, ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਵੱਲੋਂ ਅਮਨ ਕਾਨੂੰਨ ਦੀ ਵਿਵਸਥਾਂ ਨੂੰ ਕਾਇਮ ਰੱਖਣ ਲਈ ਆਪਣੇ ਅਧਿਕਾਰੀਆਂ ਦੀਆਂ ਲਗਾਈਆ ਡਿਊਟੀਆ ਲਈ ਜਿਥੇ ਧੰਨਵਾਦ ਕੀਤਾ, ਉਥੇ ਮੌਕੇ ਤੇ ਜਿੰਮੇਵਾਰੀ ਨਾਲ ਸਾਰੇ ਪ੍ਰਬੰਧ ਨੂੰ ਸਹੀ ਰੱਖਣ ਲਈ ਸ. ਹਰਪਾਲ ਸਿੰਘ ਐਸ.ਪੀ., ਡਾ. ਰਵਜੋਤ ਕੌਰ ਗਰੇਵਾਲ ਆਈ.ਪੀ.ਐਸ. ਡੀ.ਐਸ.ਪੀ. ਅਤੇ ਸ. ਦਲਜੀਤ ਸਿੰਘ ਖੱਖ ਡੀ.ਐਸ.ਪੀ. ਆਦਿ ਅਫ਼ਸਰਾਨ ਦਾ ਵੀ ਉਚੇਚੇ ਤੌਰ ਤੇ ਧੰਨਵਾਦ ਕੀਤਾ । ਸ. ਮਾਨ ਦਾ ਇਹ ਬਿਆਨ ਪਾਰਟੀ ਦੇ ਮੁੱਖ ਦਫ਼ਤਰ ਤੋਂ ਸ. ਇਕਬਾਲ ਸਿੰਘ ਟਿਵਾਣਾ, ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਵੱਲੋਂ ਜਾਰੀ ਕੀਤਾ ਗਿਆ ।

About The Author

Related posts

Leave a Reply

Your email address will not be published. Required fields are marked *