Verify Party Member
Header
Header
ਤਾਜਾ ਖਬਰਾਂ

ਸ. ਪਰਮਜੀਤ ਸਿੰਘ ਸਿਆਟਲ ਦੇ ਅਕਾਲ ਚਲਾਣੇ ‘ਤੇ ਸ. ਮਾਨ ਅਤੇ ਪਾਰਟੀ ਨੇ ਸ. ਰੇਸਮ ਸਿੰਘ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਸ. ਪਰਮਜੀਤ ਸਿੰਘ ਸਿਆਟਲ ਦੇ ਅਕਾਲ ਚਲਾਣੇ ‘ਤੇ ਸ. ਮਾਨ ਅਤੇ ਪਾਰਟੀ ਨੇ ਸ. ਰੇਸਮ ਸਿੰਘ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ 

ਫ਼ਤਹਿਗੜ੍ਹ ਸਾਹਿਬ, 24 ਦਸੰਬਰ ( ) “ਸ. ਰੇਸਮ ਸਿੰਘ ਯੂ.ਐਸ.ਏ. ਜਿਨ੍ਹਾਂ ਨੇ ਬੀਤੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਾਰਟੀ ਨੂੰ ਪਾਰਟੀ ਦੀਆਂ ਪਾਲਸੀਆ ਅਤੇ ਸੋਚ ਨੂੰ ਪ੍ਰਫੁੱਲਿਤ ਕਰਨ ਲਈ ਆਪਣੀਆ ਸੇਵਾਵਾਂ ਨਿਭਾਉਦੇ ਰਹੇ ਹਨ ਅਤੇ ਜਿਨ੍ਹਾਂ ਨੇ ਚੱਬਾ (ਅੰਮ੍ਰਿਤਸਰ) ਵਿਖੇ 2015 ਵਿਚ ਹੋਏ ਸਰਬੱਤ ਖ਼ਾਲਸੇ ਵਿਚ ਅਹਿਮ ਭੂਮਿਕਾ ਨਿਭਾਈ, ਉਨ੍ਹਾਂ ਭਰਾ ਸ. ਪਰਮਜੀਤ ਸਿੰਘ ਸਿਆਟਲ ਨਿਵਾਸੀ ਬੀਤੇ ਦਿਨੀਂ ਲੰਮੀ ਬਿਮਾਰੀ ਤੋਂ ਬਾਅਦ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਜਿਨ੍ਹਾਂ ਦੇ ਚਲੇ ਜਾਣ ਨਾਲ ਜਿਥੇ ਰੇਸਮ ਸਿੰਘ ਦੇ ਪਰਿਵਾਰ, ਸੰਬੰਧੀਆਂ ਨੂੰ ਗਹਿਰਾ ਦੁੱਖ ਪਹੁੰਚਿਆ ਹੈ, ਉਥੇ ਦਾਸ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਮੁੱਚੀ ਜਥੇਬੰਦੀ ਨੂੰ ਗਹਿਰਾ ਅਫ਼ਸੋਸ ਹੋਇਆ ਹੈ ਕਿ ਸਾਡੇ ਕੋਲੋ ਇਕ ਨੇਕ ਪਵਿੱਤਰ ਆਤਮਾ ਦੂਰ ਹੋ ਗਈ ਹੈ । ਜਿਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਅਤੇ ਖ਼ਾਲਸਾ ਪੰਥ ਨੂੰ ਇਕ ਵੱਡਾ ਅਸਹਿ ਘਾਟਾ ਪਿਆ ਹੈ । ਅਸੀਂ ਸ. ਪਰਮਜੀਤ ਸਿੰਘ ਸਿਆਟਲ ਦੇ ਚਲੇ ਜਾਣ ਤੇ ਜਿਥੇ ਸ. ਰੇਸਮ ਸਿੰਘ ਦੇ ਸਮੁੱਚੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਸਮੂਲੀਅਤ ਕਰਦੇ ਹਾਂ, ਉਥੇ ਸ. ਪਰਮਜੀਤ ਸਿੰਘ ਜੀ ਦੀ ਨੇਕ ਆਤਮਾ ਦੀ ਸ਼ਾਂਤੀ ਤੇ ਅਰਦਾਸ ਲਈ ਸਮੁੱਚੀ ਜਥੇਬੰਦੀ ਵੱਲੋਂ ਸਮੂਹਿਕ ਤੌਰ ਤੇ ਗੁਰੂ ਚਰਨਾਂ ਵਿਚ ਅਰਦਾਸ ਵੀ ਕਰਦੇ ਹਾਂ ਕਿ ਗੁਰੂ ਸਾਹਿਬਾਨ ਉਨ੍ਹਾਂ ਨੂੰ ਸ਼ਾਂਤੀ ਬਖਸਣ ਅਤੇ ਸਾਨੂੰ ਸਭਨਾਂ ਨੂੰ ਭਾਣੇ ਵਿਚ ਰਹਿਣ ਦੀ ਤਾਕਤ ਬਖਸਣ ।”

ਇਸ ਦੁੱਖ ਦਾ ਪ੍ਰਗਟਾਵਾ ਅੱਜ ਇਥੇ ਕਿਲ੍ਹਾ ਸ. ਹਰਨਾਮ ਸਿੰਘ, ਫ਼ਤਹਿਗੜ੍ਹ ਸਾਹਿਬ ਵਿਖੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੇ ਗ੍ਰਹਿ ਵਿਖੇ ਅਤੇ ਪਹੁੰਚੇ ਆਗੂਆਂ ਨੇ ਸਮੂਹਿਕ ਤੌਰ ਤੇ ਸ. ਪਰਮਜੀਤ ਸਿੰਘ ਜੀ ਦੀ ਆਤਮਾ ਲਈ ਅਰਦਾਸ ਕਰਦੇ ਹੋਏ ਕੀਤੇ । ਇਸ ਦੁੱਖ ਵਿਚ ਸਰੀਕ ਹੋਣ ਵਾਲੇ ਅਤੇ ਅਰਦਾਸ ਕਰਨ ਵਾਲੇ ਆਗੂਆਂ ਵਿਚ ਸ. ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਸ. ਇਮਾਨ ਸਿੰਘ ਮਾਨ, ਸ. ਇਕਬਾਲ ਸਿੰਘ ਟਿਵਾਣਾ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਗੁਰਜੰਟ ਸਿੰਘ ਕੱਟੂ, ਲਖਵੀਰ ਸਿੰਘ ਮਹੇਸ਼ਪੁਰੀਆ, ਰਣਦੀਪ ਸਿੰਘ, ਲਲਿਤ ਮੋਹਨ ਸਿੰਘ, ਹਰਭਜਨ ਸਿੰਘ ਕਸ਼ਮੀਰੀ, ਲਖਵੀਰ ਸਿੰਘ ਸੌਟੀ, ਸਿੰਗਾਰਾ ਸਿੰਘ ਬਡਲਾ, ਕੁਲਦੀਪ ਸਿੰਘ ਪਹਿਲਵਾਨ, ਸਵਰਨ ਸਿੰਘ ਫਾਟਕ ਮਾਜਰੀ, ਜੋਗਿੰਦਰ ਸਿੰਘ ਸੈਪਲਾ, ਲਖਵੀਰ ਸਿੰਘ ਕੋਟਲਾ, ਸੁਰਿੰਦਰ ਸਿੰਘ ਬਰਕਤਪੁਰ ਆਦਿ ਆਗੂਆਂ ਨੇ ਸ. ਰੇਸਮ ਸਿੰਘ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕੀਤਾ ।

About The Author

Related posts

Leave a Reply

Your email address will not be published. Required fields are marked *