Verify Party Member
Header
Header
ਤਾਜਾ ਖਬਰਾਂ

ਸ. ਮੇਹਰ ਸਿੰਘ ਜੀ ਦੀ ਅੰਤਿਮ ਅਰਦਾਸ ਸਮਾਗਮ 18 ਜੁਲਾਈ 2019 ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਬਸੀ ਪਠਾਣਾ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗਾ : ਟਿਵਾਣਾ

ਸ. ਮੇਹਰ ਸਿੰਘ ਜੀ ਦੀ ਅੰਤਿਮ ਅਰਦਾਸ ਸਮਾਗਮ 18 ਜੁਲਾਈ 2019 ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਬਸੀ ਪਠਾਣਾ ਵਿਖੇ ਦੁਪਹਿਰ  1 ਤੋਂ 2 ਵਜੇ ਤੱਕ ਹੋਵੇਗਾ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 17 ਜੁਲਾਈ ( ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਬਸੀ ਪਠਾਣਾ ਸ਼ਹਿਰੀ ਪ੍ਰਧਾਨ ਸ. ਗੁਰਸ਼ਰਨ ਸਿੰਘ ਜੀ ਦੇ ਸਤਿਕਾਰਯੋਗ ਪਿਤਾ ਜੀ ਸ. ਮੇਹਰ ਸਿੰਘ ਆਪਣੇ ਸਵਾਸਾ ਦੀ ਪੂੰਜੀ ਪੂਰਨ ਕਰਦੇ ਹੋਏ ਕੁਝ ਦਿਨ ਪਹਿਲੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ । ਜਿਸ ਨਾਲ ਪਰਿਵਾਰ, ਸੰਬੰਧੀਆਂ, ਸ਼ਹਿਰ ਨਿਵਾਸੀਆਂ ਅਤੇ ਸਮੁੱਚੀ ਜਥੇਬੰਦੀ ਨੂੰ ਇਕ ਅਸਹਿ ਤੇ ਅਕਹਿ ਘਾਟਾ ਪਿਆ ਹੈ । ਉਨ੍ਹਾਂ ਦੇ ਚਲੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਪਾਰਟੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਿਛੜੀ ਬਜੁਰਗ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਜਿਥੇ ਸਮੂਹਿਕ ਅਰਦਾਸ ਕੀਤੀ ਗਈ, ਉਥੇ ਪਰਿਵਾਰਿਕ ਮੈਬਰਾਂ ਅਤੇ ਸੰਬੰਧੀਆਂ ਨੂੰ ਭਾਣੇ ਵਿਚ ਰਹਿਣ ਲਈ ਅਰਜੋਈ ਵੀ ਕੀਤੀ ਗਈ । ਵਿਛੜੀ ਆਤਮਾ ਦੀ ਸ਼ਾਂਤੀ ਲਈ ਰਖਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਮਿਤੀ 18 ਜੁਲਾਈ ਨੂੰ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ, ਨੌਵੀ ਪਾਤਸ਼ਾਹੀ ਨਜ਼ਦੀਕ ਸਬ-ਜੇਲ੍ਹ ਬਸੀ ਪਠਾਣਾ ਵਿਖੇ ਸੰਪੂਰਨ ਹੋਣਗੇ । ਗੁਰਸਿੱਖਾਂ ਅਤੇ ਪਾਰਟੀ ਅਹੁਦੇਦਾਰਾਂ, ਹਮਦਰਦਾਂ ਨੂੰ ਅਰਦਾਸ ਵਿਚ ਸਾਮਿਲ ਹੋਣ ਦੀ ਅਪੀਲ ਵੀ ਕੀਤੀ ਜਾਂਦੀ ਹੈ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੇ ਗਏ ਇਕ ਬਿਆਨ ਵਿਚ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਦਿੱਤੀ ।

Webmaster

Lakhvir Singh

Shiromani Akali Dal (Amritsar)

9781222567

About The Author

Related posts

Leave a Reply

Your email address will not be published. Required fields are marked *