ਹਵਾਈ ਫੋਜ ਜੰਗ (War) ਹੀਰੋ ਮਾਰਸ਼ਲ ਅਰਜਨ ਸਿੰਘ ਦੀ ਹੋਈ ਮੌਤ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ ਸਿਮਰਨਜੀਤ ਸਿੰਘ ਮਾਨ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਸਿੱਖ ਕੌਮ ਲਈ ਬਹੁਤ ਦੁੱਖ ਅਤੇ ਅਫਸੋਸ ਦਾ ਦਿਹਾੜਾ ਹੈ, ਕਿਉਂਕਿ ਮਾਰਸ਼ਲ ਅਰਜਨ ਸਿੰਘ ਨੇ ਪੂਰੀ ਦੁਨੀਆਂ ਵਿੱਚ ਸਿੱਖ ਕੌਮ ਦਾ ਨਾਂਅ ਰੌਸ਼ਨ ਕੀਤਾ ਹੈ। ਸ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਜਨਮ ਅਸਥਾਨ ਪਾਕਿਸਤਾਨ ਦੇ ਜਿਲ੍ਹਾ ਲਾਇਲਪੁਰ ਨਾਲ ਸੰਬੰਧਤ ਹੋਣ ਕਾਰਨ ਪਾਕਿਸਤਾਨ ਹਕੂਮਤ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੌਤ ਤੇ ਸਿੱਖ ਕੌਮ ਨਾਲ ਦੁੱਖ ਦਾ ਇਜ਼ਹਾਰ ਕਰੇ।