01 ਫਰਵਰੀ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 30 ਜਨਵਰੀ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਫਰਵਰੀ ਨੂੰ ਰਣਜੀਤ ਸਿੰਘ ਸੁਲਤਾਨਪੁਰ ਲੋਧੀ, 02 ਫਰਵਰੀ ਨੂੰ ਜਥੇਦਾਰ ਰਜਿੰਦਰ ਸਿੰਘ ਜਵਾਹਰਕੇ ਮਾਨਸਾ, 03 ਫਰਵਰੀ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 04 ਫਰਵਰੀ ਨੂੰ ਸੁਰਜੀਤ ਸਿੰਘ ਖ਼ਾਲਿਸਤਾਨੀ ਫਿਲੌਰ, 05 ਫਰਵਰੀ ਨੂੰ ਜਥੇਦਾਰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 06 ਫਰਵਰੀ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 07 ਫਰਵਰੀ ਨੂੰ ਬਲਵਿੰਦਰ ਕੌਰ ਮੋਹਾਲੀ, 08 ਫਰਵਰੀ ਨੂੰ ਬਲਕਾਰ ਸਿੰਘ ਵਾਲੀਆ ਅੰਮ੍ਰਿਤਸਰ, 09 ਫਰਵਰੀ ਨੂੰ ਗੁਰਪ੍ਰੀਤ ਸਿੰਘ ਮੜੌਲੀ ਮੋਰਿੰਡਾ, 10 ਫਰਵਰੀ ਨੂੰ ਖਜਾਨ ਸਿੰਘ ਹਰਿਆਣਾ, 11 ਫਰਵਰੀ ਨੂੰ ਗੁਰਨੈਬ ਸਿੰਘ ਰਾਮਪੁਰਾ ਸੰਗਰੂਰ, 12 ਫਰਵਰੀ ਨੂੰ ਗੁਰਦੀਪ ਸਿੰਘ ਢੁੱਡੀਕੇ, 13 ਫਰਵਰੀ ਨੂੰ ਉਪਜਿੰਦਰ ਸਿੰਘ ਪੰਜਗਰਾਈ, 14 ਫਰਵਰੀ ਨੂੰ ਕਰਤਾਰ ਸਿੰਘ ਪਠਾਨਕੋਟ, 15 ਫਰਵਰੀ ਨੂੰ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *