ਸ. ਮੱਖਣ ਸਿੰਘ ਤਾਹਰਪੁਰੀ ਦੇ ਹੋਏ ਅਕਾਲ ਚਲਾਣੇ ‘ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ
ਸ. ਗੁਰਪ੍ਰੀਤ ਸਿੰਘ ਖੁੱਡੀ ਉਮੀਦਵਾਰ ਬਰਨਾਲਾ ਦੇ ਭਰਾ ਦੇ ਅਕਾਲ ਚਲਾਣੇ ਤੇ ਵੀ ਪਾਰਟੀ ਨੂੰ ਵੱਡਾ ਘਾਟਾ ਪਿਆ
ਫ਼ਤਹਿਗੜ੍ਹ ਸਾਹਿਬ, 10 ਫਰਵਰੀ ( ) “ਸ. ਮੱਖਣ ਸਿੰਘ ਤਾਹਰਪੁਰੀ ਜੋ ਕਿ ਬਹੁਤ ਹੀ ਇਮਾਨਦਾਰ, ਮਿਹਨਤੀ, ਰੰਘਰੇਟੇ ਅਤੇ ਲੋੜਵੰਦ ਪਰਿਵਾਰਾਂ ਦੀ ਸੇਵਾ ਵਿਚ ਸਦਾ ਹਾਜਰ ਰਹਿਣ ਵਾਲੇ ਨਵਾਂਸ਼ਹਿਰ ਜਿ਼ਲ੍ਹੇ ਦੇ ਸਮਾਜ ਸੇਵੀ ਸਖਸ਼ੀਅਤਾਂ ਵਿਚੋ ਪ੍ਰਮੁੱਖ ਸਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਿੰਗ ਕਮੇਟੀ ਮੈਬਰ ਬੰਗਾ ਵਿਧਾਨ ਸਭਾ ਹਲਕੇ ਤੋ ਪਾਰਟੀ ਉਮੀਦਵਾਰ ਸਨ, ਉਹ ਕੁਝ ਦਿਨਾਂ ਤੋਂ ਸਿਹਤ ਪੱਖੋ ਕੁਝ ਠੀਕ ਨਾ ਹੋਣ ਕਾਰਨ ਜੇਰੇ ਇਲਾਜ ਫਗਵਾੜਾ ਵਿਖੇ ਹਸਪਤਾਲ ਵਿਚ ਦਾਖਲ ਸਨ । ਜੋ ਆਪਣੀ ਸਵਾਸਾ ਦੀ ਪੂੰਜੀ ਨੂੰ ਪੂਰਨ ਕਰਦੇ ਹੋਏ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਤਾਹਰਪੁਰੀ ਦੇ ਪਰਿਵਾਰਿਕ ਮੈਬਰਾਂ, ਸੰਬੰਧੀਆ, ਇਲਾਕਾ ਨਿਵਾਸੀਆ ਨੂੰ ਤਾਂ ਇਕ ਬਹੁਤ ਵੱਡਾ ਘਾਟਾ ਤਾ ਪਿਆ ਹੀ ਹੈ, ਲੇਕਿਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਖ਼ਾਲਸਾ ਪੰਥ ਕੋਲੋ ਇਕ ਚੰਗੀ ਸੋਚ ਵਾਲੀ ਸਖਸ਼ੀਅਤ ਖੁੱਸ ਗਈ ਹੈ ਜੋ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਸ ਦੁੱਖ ਦੀ ਘੜੀ ਵਿਚ ਵਿਛੜੀ ਪਵਿੱਤਰ ਤੇ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦਾ ਹੈ, ਉਥੇ ਸਮੁੱਚੇ ਪਰਿਵਾਰਿਕ ਮੈਬਰਾਂ, ਸੰਬੰਧੀਆ, ਇਲਾਕਾ ਨਿਵਾਸੀਆ ਅਤੇ ਪਾਰਟੀ ਮੈਬਰਾਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ਦੀ ਅਰਜੋਈ ਵੀ ਕਰਦਾ ਹੈ । ਸ. ਗੁਰਪ੍ਰੀਤ ਸਿੰਘ ਖੁੱਡੀ ਜੋ ਸਾਡੀ ਪਾਰਟੀ ਦੇ ਬਰਨਾਲਾ ਵਿਧਾਨ ਸਭਾ ਹਲਕੇ ਤੋ ਉਮੀਦਵਾਰ ਹਨ, ਉਨ੍ਹਾਂ ਦੇ ਭਰਾ ਵੀ ਬੀਤੇ ਦਿਨੀ ਉਸ ਅਕਾਲ ਪੁਰਖ ਨੂੰ ਪਿਆਰੇ ਹੋ ਗਏ ਹਨ, ਉਨ੍ਹਾਂ ਦੇ ਚਲੇ ਜਾਣ ਦਾ ਵੀ ਪਾਰਟੀ ਨੂੰ ਡੂੰਘਾਂ ਦੁੱਖ ਹੋਇਆ ਹੈ । ਅਸੀ ਖੁੱਡੀ ਪਰਿਵਾਰ ਦੇ ਇਸ ਦੁੱਖ ਦੀ ਘੜੀ ਵਿਚ ਸਮੂਲੀਅਤ ਕਰਦੇ ਹੋਏ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕਰਦੇ ਹਾਂ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਜਸਕਰਨ ਸਿੰਘ ਕਹਾਨਸਿੰਘਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ, ਅਮਰੀਕ ਸਿੰਘ ਬੱਲੋਵਾਲ (ਸਾਰੇ ਜਰਨਲ ਸਕੱਤਰ), ਲਖਵੀਰ ਸਿੰਘ ਮਹੇਸ਼ਪੁਰੀਆ ਮੁੱਖ ਦਫ਼ਤਰ ਸਕੱਤਰ, ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਰਣਦੀਪ ਸਿੰਘ ਸਕੱਤਰ, ਦਰਸਨ ਸਿੰਘ ਮੰਡੇਰ ਜਿ਼ਲ੍ਹਾ ਪ੍ਰਧਾਨ ਬਰਨਾਲਾ, ਬਹਾਦਰ ਸਿੰਘ ਭਸੌੜ, ਗੁਰਨੈਬ ਸਿੰਘ ਰਾਮਪੁਰਾ, ਹਰਜੀਤ ਸਿੰਘ ਸਜੂਮਾ ਆਦਿ ਨੇ ਗੁਰੂ ਚਰਨਾਂ ਵਿਚ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ ।