ਡਾ. ਬਲਵਿੰਦਰ ਸਿੰਘ ਮੁਕੇਰੀਆ ਦੇ ਹੋਏ ਅਕਾਲ ਚਲਾਣੇ ਤੇ ਪਾਰਟੀ ਪ੍ਰਧਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ

ਫ਼ਤਹਿਗੜ੍ਹ ਸਾਹਿਬ, 06 ਅਪ੍ਰੈਲ ( ) “ਡਾ. ਬਲਵਿੰਦਰ ਸਿੰਘ ਮੁਕੇਰੀਆ ਜੋ ਕਿ ਲੰਮੇ ਸਮੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹੁਸਿਆਰਪੁਰ ਜਿ਼ਲ੍ਹੇ ਦੇ ਮੁਕੇਰੀਆ ਸਰਕਲ ਦੀ ਮੁੱਖ ਸੇਵਾ ਨਿਭਾਉਦੇ ਆ ਰਹੇ ਸਨ, ਉਹ ਬੀਤੇ ਕੁਝ ਦਿਨ ਪਹਿਲੇ ਸੜਕ ਦੁਰਘਟਨਾ ਜਖ਼ਮੀ ਹੋ ਗਏ ਸਨ ਜਿਨ੍ਹਾਂ ਦੇ ਸਿਰ ਵਿਚ ਡੂੰਘਾ ਜਖਮ ਹੋ ਗਿਆ ਸੀ, ਉਨ੍ਹਾਂ ਦਾ ਇਲਾਜ ਗਲੋਬਲ ਹਸਪਤਾਲ ਜਲੰਧਰ ਵਿਖੇ ਚੱਲ ਰਿਹਾ ਸੀ । ਬੀਤੇ ਦਿਨੀ ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਡਾ. ਬਲਵਿੰਦਰ ਸਿੰਘ ਦੇ ਸਮੁੱਚੇ ਪਰਿਵਾਰਿਕ ਮੈਬਰਾਂ, ਸੰਬੰਧੀਆਂ, ਦੋਸਤਾਂ, ਮਿੱਤਰਾਂ ਨੂੰ ਹੀ ਅਸਹਿ ਘਾਟਾ ਨਹੀ ਪਿਆ ਬਲਕਿ ਪਾਰਟੀ ਕੋਲੋ ਵੀ ਇਕ ਬਹੁਤ ਹੀ ਨੇਕ ਅਤੇ ਸਮਾਜ ਦੀ ਨਿਰਸਵਾਰਥ ਹੋ ਕੇ ਸੇਵਾ ਕਰਨ ਵਾਲੇ ਗੁਰਸਿੱਖ ਇਨਸਾਨ ਚਲੇ ਗਏ ਹਨ । ਸਾਨੂੰ ਉਨ੍ਹਾਂ ਦੇ ਚਲੇ ਜਾਣ ਉਤੇ ਗਹਿਰਾ ਦੁੱਖ ਪਹੁੰਚਿਆ ਹੈ ।”

ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਦੇ ਸਮੁੱਚੇ ਸੀਨੀਅਰ ਮੈਬਰਾਂ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ ਸਾਰੇ ਜਰਨਲ ਸਕੱਤਰ, ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਗੁਰਦੀਪ ਸਿੰਘ ਖੁਣਖੁਣ ਪ੍ਰਧਾਨ ਹੁਸਿਆਰਪੁਰ, ਮਾਸਟਰ ਕੁਲਦੀਪ ਸਿੰਘ ਮਸੀਤੀ, ਪਰਮਿੰਦਰ ਸਿੰਘ ਮੁਕੇਰੀਆ, ਗੁਰਨਾਮ ਸਿੰਘ ਸਿੰਗੜੀਵਾਲ ਆਦਿ ਆਗੂਆਂ ਨੇ ਪਰਿਵਾਰਿਕ ਮੈਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ । ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸੰਸਕਾਰ ਅੱਜ ਦੁਪਹਿਰ 3 ਵਜੇ ਮੁਕੇਰੀਆ ਵਿਖੇ ਕੀਤਾ ਜਾਵੇਗਾ ।

Leave a Reply

Your email address will not be published. Required fields are marked *