ਬੀਬੀ ਸੁਖਜੀਤ ਕੌਰ ਬਡਰੁੱਖਾਂ, ਸ. ਹਰਪ੍ਰੀਤ ਸਿੰਘ ਦੀ ਮਾਤਾ ਦੇ ਅਕਾਲ ਚਲਾਣੇ ਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਫ਼ਤਹਿਗੜ੍ਹ ਸਾਹਿਬ, 20 ਜੂਨ ( ) “ਬੀਤੇ ਦਿਨੀਂ ਬੀਬੀ ਸੁਖਜੀਤ ਕੌਰ ਬਡਰੁੱਖਾਂ ਮਾਤਾ ਹਰਪ੍ਰੀਤ ਸਿੰਘ ਬਡਰੁੱਖਾਂ ਦੇ ਅਚਾਨਕ ਹੋਏ ਅਕਾਲ ਚਲਾਣੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਹੈ ਕਿ ਇਹ ਬੀਬੀ ਬਹੁਤ ਹੀ ਗੁਰਮੁੱਖ ਖਿਆਲਾਂ ਦੇ ਧਾਰਨੀ ਅਤੇ ਸਰਬੱਤ ਦੇ ਭਲੇ ਵਾਲੀ ਸੋਚ ਉਤੇ ਪਹਿਰਾ ਦੇਣ ਵਾਲੀ ਇਕ ਅੱਛੀ ਆਤਮਾ ਸਨ । ਜਿਨ੍ਹਾਂ ਨੇ ਆਪਣੇ ਪਰਿਵਾਰ ਦੇ ਮੈਬਰਾਂ ਨੂੰ ਗੁਰਸਿੱਖੀ ਸੰਪੂਰਨ ਕਰਦੇ ਹੋਏ ਕੌਮ ਤੇ ਸਮਾਜ ਦੀ ਸੇਵਾ ਕਰਨ ਦੀ ਗੁੜ੍ਹਤੀ ਦਿੱਤੀ । ਇਹ ਪਰਿਵਾਰ ਲੰਮੇ ਸਮੇ ਤੋ ਨਿਰਸਵਾਰਥ ਹੋ ਕੇ ਪੰਥਕ ਸੇਵਾਵਾਂ ਕਰਦਾ ਆ ਰਿਹਾ ਹੈ । ਜਿਨ੍ਹਾਂ ਦੇ ਚਲੇ ਜਾਣ ਨਾਲ ਜਿਥੇ ਬਡਰੁੱਖਾਂ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ, ਉਥੇ ਪੰਜਾਬ ਤੇ ਸਿੱਖ ਕੌਮ ਦੇ ਵੇਹੜੇ ਵਿਚੋ ਇਕ ਨੇਕ ਆਤਮਾ ਦਾ ਚਲੇ ਜਾਣਾ ਵੀ ਅਤਿ ਦੁੱਖਦਾਇਕ ਹੈ । ਅਸੀ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਸਦਮੇ ਵਿਚ ਸਾਮਿਲ ਹੁੰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਿਥੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ, ਉਥੇ ਸਮੁੱਚੇ ਪਰਿਵਾਰਿਕ ਮੈਬਰਾਂ ਅਤੇ ਪਾਰਟੀ ਮੈਬਰਾਂ ਨੂੰ ਗੁਰੂ ਦੇ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ਦੀ ਅਰਜੋਈ ਵੀ ਕਰਦੇ ਹਾਂ ।”

Leave a Reply

Your email address will not be published. Required fields are marked *