16 ਅਗਸਤ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 14 ਅਗਸਤ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 16 ਅਗਸਤ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 17 ਅਗਸਤ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 18 ਅਗਸਤ ਪਰਮਿੰਦਰ ਸਿੰਘ ਬਾਲਿਆਾਲੀ ਬਠਿੰਡਾ, 19 ਅਗਸਤ ਨੂੰ ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 20 ਅਗਸਤ ਨੂੰ ਹਰਬੰਸ ਸਿੰਘ ਪੈਲੀ ਨਵਾਸਹਿਰ, 21 ਅਗਸਤ ਨੂੰ ਮਨਜੀਤ ਸਿੰਘ ਰੇਰੂ ਜਲੰਧਰ, 22 ਅਗਸਤ ਨੂੰ ਰਜਿੰਦਰ ਸਿੰਘ ਫ਼ੌਜੀ ਫਗਵਾੜਾ, 23 ਅਗਸਤ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ, 24 ਅਗਸਤ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 25 ਅਗਸਤ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ, 26 ਅਗਸਤ ਨੂੰ ਗੁਰਪ੍ਰੀਤ ਸਿੰਘ ਦੁੱਲਵਾ ਫਤਹਿਗੜ੍ਹ ਸਾਹਿਬ, 27 ਅਗਸਤ ਨੂੰ ਜਤਿੰਦਰ ਸਿੰਘ ਥਿੰਦ ਫਿਰੋਜ਼ਪੁਰ, 28 ਅਗਸਤ ਨੂੰ ਪਰਮਿੰਦਰ ਸਿੰਘ ਮੁਕੇਰੀਆ, 29 ਅਗਸਤ ਨੂੰ ਜਸਪਾਲ ਸਿੰਘ ਫਤਹਿਗੜ੍ਹ ਸਾਹਿਬ, 30 ਅਗਸਤ ਨੂੰ ਪ੍ਰੀਤਮ ਸਿੰਘ ਮਾਨਗੜ੍ਹ ਲੁਧਿਆਣਾ, 31 ਅਗਸਤ ਨੂੰ ਜਤਿੰਦਰਬੀਰ ਸਿੰਘ ਪੰਨੂ ਗੁਰਦਾਸਪੁਰ ਦੇ ਜਥੇ ਗ੍ਰਿਫਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *