ਸ. ਅਮਰ ਸਿੰਘ ਭਰਾ ਸ. ਕੁਲਦੀਪ ਸਿੰਘ ਪਹਿਲਵਾਨ ਹਲਕਾ ਇੰਨਚਾਰਜ ਫਤਹਿਗੜ੍ਹ ਸਾਹਿਬ ਦੀ ਹੋਈ ਅਚਾਨਕ ਮੌਤ ਉਤੇ ਪਾਰਟੀ ਪ੍ਰਧਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਫ਼ਤਹਿਗੜ੍ਹ ਸਾਹਿਬ, 11 ਸਤੰਬਰ ( ) “ਸ. ਕੁਲਦੀਪ ਸਿੰਘ ਪਹਿਲਵਾਨ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਿੰਗ ਕਮੇਟੀ ਮੈਬਰ ਅਤੇ ਹਲਕਾ ਇੰਨਚਾਰਜ ਫਤਹਿਗੜ੍ਹ ਸਾਹਿਬ ਹਨ, ਉਨ੍ਹਾਂ ਦੇ ਛੋਟੇ ਭਰਾ ਸ. ਅਮਰ ਸਿੰਘ ਬੀਤੇ ਦਿਨੀਂ ਲੁਧਿਆਣੇ ਵਿਖੇ ਇਕ ਹਾਦਸੇ ਦੌਰਾਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਸ. ਕੁਲਦੀਪ ਸਿੰਘ ਪਹਿਲਵਾਨ ਦੇ ਸਮੁੱਚੇ ਪਰਿਵਾਰ, ਸੰਬੰਧੀਆਂ, ਦੋਸਤਾਂ-ਮਿੱਤਰਾਂ ਨੂੰ ਜਿਥੇ ਇਕ ਗਹਿਰਾ ਸਦਮਾ ਪਹੁੰਚਿਆ ਹੈ, ਉਥੇ ਪਾਰਟੀ ਨੂੰ ਵੀ ਉਨ੍ਹਾਂ ਦੇ ਚਲੇ ਜਾਣ ਨਾਲ ਡੂੰਘਾਂ ਦੁੱਖ ਪਹੁੰਚਿਆ ਹੈ । ਕਿਉਂਕਿ ਜਦੋਂ ਵੀ ਪਾਰਟੀ ਕੋਈ ਸਮਾਜ ਪੱਖੀ ਜਾਂ ਕੌਮ ਦਾ ਇਨਸਾਫ਼ ਲੈਣ ਪ੍ਰਤੀ ਪ੍ਰੋਗਰਾਮ ਉਲੀਕਦੀ ਸੀ ਤਾਂ ਕੇਵਲ ਸ. ਕੁਲਦੀਪ ਸਿੰਘ ਪਹਿਲਵਾਨ ਹੀ ਨਹੀ ਬਲਕਿ ਸ. ਅਮਰ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਇਨ੍ਹਾਂ ਪਾਰਟੀ ਪ੍ਰੋਗਰਾਮਾਂ ਵਿਚ ਆਪਣਾ ਕੌਮੀ ਫਰਜ ਸਮਝਦੇ ਹੋਏ ਇਨ੍ਹਾਂ ਜਿੰਮੇਵਾਰੀਆਂ ਨੂੰ ਬਹੁਤ ਹੀ ਸਰਧਾ ਤੇ ਸਤਿਕਾਰ ਸਹਿਤ ਪੂਰਨ ਕਰਕੇ ਫਖ਼ਰ ਮਹਿਸੂਸ ਕਰਦੇ ਸਨ । ਉਨ੍ਹਾਂ ਦਾ ਜੀਵਨ ਬੇਦਾਗ, ਸੇਵਾਭਾਵ, ਪੰਥ ਤੇ ਸਮਾਜ ਲਈ ਕੁਝ ਨਾ ਕੁਝ ਕਰਦੇ ਰਹਿਣ ਵਾਲਾ ਸੀ । ਅਜਿਹੀਆ ਆਤਮਾਵਾ ਦੀ ਹਰ ਸਮਾਜ, ਕੌਮ, ਧਰਮ ਅਤੇ ਮੁਲਕ ਨੂੰ ਹਮੇਸ਼ਾਂ ਲੋੜ ਹੁੰਦੀ ਹੈ । ਉਨ੍ਹਾਂ ਦੇ ਚਲੇ ਜਾਣ ਨਾਲ ਪਏ ਵੱਡੇ ਘਾਟੇ ਨੂੰ ਕੋਈ ਵੀ ਪੂਰਾ ਨਹੀ ਕਰ ਸਕਦਾ । ਅਸੀ ਇਸ ਪਹਿਲਵਾਨ ਪਰਿਵਾਰ ਦੇ ਡੂੰਘੇ ਦੁੱਖ ਵਿਚ ਹਾਰਦਿਕ ਪੱਖੋ ਸਮੂਲੀਅਤ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਤਹਿ ਦਿਲੋ ਅਰਦਾਸ ਕਰਦੇ ਹਾਂ, ਉਥੇ ਸਮੁੱਚੇ ਪਹਿਲਵਾਨ ਪਰਿਵਾਰ, ਸੰਬੰਧੀਆਂ, ਮਿੱਤਰਾਂ, ਦੋਸਤਾਂ ਅਤੇ ਪਾਰਟੀ ਦੇ ਅਹੁਦੇਦਾਰ, ਮੈਬਰਾਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ਲਈ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਅਰਜੋਈ ਵੀ ਕਰਦੇ ਹਾਂ ।”

ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਗੋਬਿੰਦ ਸਿੰਘ ਸੰਧੂ ਜਥੇਬੰਧਕ ਸਕੱਤਰ, ਪ੍ਰੌ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ, ਲਖਵੀਰ ਸਿੰਘ ਦਫਤਰ ਸਕੱਤਰ, ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਰਣਦੀਪ ਸਿੰਘ ਪੀ.ਏ., ਸਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਲਖਵੀਰ ਸਿੰਘ ਕੋਟਲਾ, ਭੁਪਿੰਦਰ ਸਿੰਘ ਫਤਹਿਪੁਰ, ਸਵਰਨ ਸਿੰਘ ਫਾਟਕਮਾਜਰੀ, ਹਰਮਲ ਸਿੰਘ ਲਟੌਰ, ਸੁਖਦੇਵ ਸਿੰਘ ਗੱਗੜਵਾਲ, ਹਰਜੀਤ ਸਿੰਘ ਗੱਗੜਵਾਲ ਆਦਿ ਆਗੂਆਂ ਨੇ ਪਹਿਲਵਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ । ਪਾਰਟੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ. ਅਮਰ ਸਿੰਘ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋ ਮਗਰੋ ਤਕਰੀਬਨ 2:30 ਵਜੇ ਪਿੰਡ ਸਲੇਮਪੁਰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਜਾਵੇਗੀ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 3 ਵਜੇ ਹੋਵੇਗਾ । ਸਮੁੱਚੇ ਪਾਰਟੀ ਮੈਬਰਾਂ, ਹਮਦਰਦਾਂ, ਮਿੱਤਰਾਂ, ਸੰਬੰਧੀਆਂ ਨੂੰ 3 ਵਜੇ ਸੰਸਕਾਰ ਸਮੇਂ ਅਰਦਾਸ ਵਿਚ ਸਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ ।

Leave a Reply

Your email address will not be published. Required fields are marked *