03 ਜਨਵਰੀ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 02 ਜਨਵਰੀ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 03 ਜਨਵਰੀ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 04 ਜਨਵਰੀ ਨੂੰ ਅੰਮ੍ਰਿਤਪਾਲ ਸਿੰਘ ਛੰਦੜਾ ਲੁਧਿਆਣਾ, 05 ਜਨਵਰੀ ਨੂੰ ਹਰਮੀਤ ਸਿੰਘ ਸੋਢੀ ਪਟਿਆਲਾ, 06 ਜਨਵਰੀ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 07 ਜਨਵਰੀ ਨੂੰ ਗੁਰਚਰਨ ਸਿੰਘ ਭੁੱਲਰ, 08 ਜਨਵਰੀ ਨੂੰ ਪਰਮਿੰਦਰ ਸਿੰਘ ਮੁਕੇਰੀਆ, 09 ਜਨਵਰੀ ਨੂੰ ਬਲਵਿੰਦਰ ਸਿੰਘ ਕਾਕਾ ਪਾਇਲ, 10 ਜਨਵਰੀ ਨੂੰ ਜਗਪਾਲ ਸਿੰਘ ਰਾਜਪੁਰਾ, 11 ਜਨਵਰੀ ਨੂੰ ਬਲਵਿੰਦਰ ਕੌਰ ਬਨੂੜ, 12 ਜਨਵਰੀ ਨੂੰ ਰਜਿੰਦਰ ਸਿੰਘ ਫ਼ੋਜੀ ਫਗਵਾੜਾ, 13 ਜਨਵਰੀ ਨੂੰ ਧਰਮ ਸਿੰਘ ਕਲੌੜ ਫਤਹਿਗੜ੍ਹ ਸਾਹਿਬ, 14 ਜਨਵਰੀ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 15 ਜਨਵਰੀ ਨੂੰ ਗੁਰਜੀਤ ਸਿੰਘ ਲਡਾਲ ਸੰਗਰੂਰ, 16 ਜਨਵਰੀ ਉਪਕਾਰ ਸਿੰਘ ਸੰਧੂ ਅੰਮ੍ਰਿਤਸਰ, 17 ਜਨਵਰੀ ਨੂੰ ਸੁਖਦੇਵ ਸਿੰਘ ਗੱਗੜਵਾਲ ਦੇ ਜਥੇ ਗ੍ਰਿਫਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *