ਮਿਸਟਰ ਸਿਗੇਰੂ ਇਸ਼ੀਬਾ ਵੱਲੋਂ ਜਪਾਨ ਦੇ ਨਵੇ ਪ੍ਰਧਾਨ ਮੰਤਰੀ ਚੁਣੇ ਜਾਣ ਤੇ ਮੁਬਾਰਕਬਾਦ, ਸਿੱਖ ਕੌਮ ਉਤੇ ਹੋ ਰਹੇ ਜ਼ਬਰ ਨੂੰ ਉਹ ਸੰਜ਼ੀਦਗੀ ਨਾਲ ਲੈਣ : ਮਾਨ
ਫ਼ਤਹਿਗੜ੍ਹ ਸਾਹਿਬ, 12 ਨਵੰਬਰ ( ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮਿਸਟਰ ਸਿਗੇਰੂ ਇਸ਼ੀਬਾ ਦੀ ਬਤੌਰ ਜਪਾਨ ਦੇ ਨਵੇ ਪ੍ਰਧਾਨ ਮੰਤਰੀ ਦੀ ਚੋਣ ਹੋਣ ਤੇ ਜਿਥੇ ਮਿਸਟਰ ਸਿਗੇਰੂ ਦੇ ਸਮੁੱਚੇ ਪਰਿਵਾਰ ਅਤੇ ਜਪਾਨੀਆ ਨੂੰ ਹਾਰਦਿਕ ਮੁਬਾਰਕਬਾਦ ਭੇਜਦਾ ਹੈ, ਉਥੇ ਇਨ੍ਹਾਂ ਨਵੇ ਚੁਣੇ ਗਏ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਇਹ ਲਿਆਉਦੇ ਹੋਏ ਕਿ ਇੰਡੀਆ ਦੀ ਮੋਦੀ ਹਕੂਮਤ ਇੰਡੀਆ ਵਿਚ ਵੱਸਣ ਵਾਲੀ ਘੱਟ ਗਿਣਤੀ ਸਿੱਖ ਕੌਮ ਦੇ ਉਨ੍ਹਾਂ ਨੌਜਵਾਨਾਂ ਅਤੇ ਸੰਜ਼ੀਦਾ ਸਿੱਖਾਂ ਨੂੰ ਆਪਣੀਆ ਖੂਫੀਆ ਏਜੰਸੀਆ ਅਤੇ ਭਾੜੇ ਦੇ ਟੱਟੂਆ ਰਾਹੀ ਅਮਰੀਕਾ, ਕੈਨੇਡਾ, ਇੰਗਲੈਡ, ਪਾਕਿਸਤਾਨ, ਇੰਡੀਆ ਵਿਚ ਸਾਜਸੀ ਢੰਗਾਂ ਰਾਹੀ ਕਤਲ ਕਰਵਾਉਣ ਦੇ ਜੋ ਅਮਲ ਕਰ ਰਹੀ ਹੈ, ਉਹ ਕੌਮਾਂਤਰੀ ਪੱਧਰ ਦੇ ਮਨੁੱਖੀ ਅਧਿਕਾਰਾਂ ਦੇ ਅਸੂਲਾਂ ਤੇ ਨਿਯਮਾਂ ਦਾ ਉਲੰਘਣ ਕਰਕੇ ਇਨਸਾਨੀਅਤ ਅਤੇ ਮਨੁੱਖਤਾ ਦਾ ਘਾਣ ਕਰਨ ਦਾ ਵੱਡਾ ਪਾਪ ਕਰ ਰਹੀ ਹੈ । ਇਸ ਸਿੱਖਾਂ ਤੇ ਹੋ ਰਹੇ ਜ਼ਬਰ ਜੁਲਮ ਨੂੰ ਮੁੱਖ ਰੱਖਦੇ ਹੋਏ ਉਹ ਬਤੌਰ ਪ੍ਰਧਾਨ ਮੰਤਰੀ ਸਿੱਖਾਂ ਦੇ ਹੋ ਰਹੇ ਕਤਲੇਆਮ ਨੂੰ ਰੋਕਣ ਲਈ ਉਸੇ ਤਰ੍ਹਾਂ ਅੱਗੇ ਆਉਣ ਜਿਵੇ ਫਾਈਵ ਆਈ ਮੁਲਕਾਂ ਨੇ ਇਨਸਾਨੀਅਤ ਪ੍ਰਤੀ ਆਪਣੀਆ ਜਿੰਮੇਵਾਰੀਆ ਨਿਭਾਉਦੇ ਹੋਏ ਇੰਡੀਅਨ ਜਬਰ ਤੋ ਪੀੜ੍ਹਤ ਸਿੱਖ ਕੌਮ ਦੇ ਇਨਸਾਨੀ ਹੱਕਾਂ ਦੀ ਰਾਖੀ ਲਈ ਉਚੇਚੇ ਤੌਰ ਤੇ ਅਮਲ ਕਰ ਰਹੇ ਹਨ ।”
ਇਹ ਮੁਬਾਰਕਬਾਦ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਿਸਟਰ ਸਿਗੇਰੂ ਇਸ਼ੀਬਾ ਨੂੰ ਜਪਾਨ ਦੇ ਪ੍ਰਧਾਨ ਮੰਤਰੀ ਚੁਣੇ ਜਾਣ ਤੇ ਦਿੰਦੇ ਹੋਏ ਜਿਥੇ ਉਨ੍ਹਾਂ ਦੀ ਇਸ ਨਵੀ ਪਾਰੀ ਦੀ ਕਾਮਯਾਬੀ ਲਈ ਅਰਦਾਸ ਕਰਦੇ ਹੋਏ ਦਿੱਤੀ, ਉਥੇ ਉਨ੍ਹਾਂ ਨੇ ਇਹ ਉਮੀਦ ਪ੍ਰਗਟ ਕੀਤੀ ਕਿ ਮਿਸਟਰ ਇਸ਼ੀਬਾ ਇੰਡੀਆ ਵਿਚ ਅਤੇ ਬਾਹਰਲੇ ਮੁਲਕਾਂ ਵਿਚ ‘ਸਰਬੱਤ ਦਾ ਭਲਾ’ ਲੋੜਨ ਵਾਲੀ ਸਿੱਖ ਕੌਮ ਉਤੇ ਹੋ ਰਹੇ ਇੰਡੀਅਨ ਹੁਕਮਰਾਨਾਂ ਦੇ ਜਬਰ ਵਿਰੁੱਧ ਕੌਮਾਂਤਰੀ ਕਾਨੂੰਨਾਂ ਅਤੇ ਮਨੁੱਖੀ ਅਧਿਕਾਰਾਂ ਦੇ ਨਿਯਮਾਂ ਅਨੁਸਾਰ ਦ੍ਰਿੜਤਾ ਨਾਲ ਸਟੈਡ ਵੀ ਲੈਣਗੇ ਅਤੇ ਇੰਡੀਅਨ ਹੁਕਮਰਾਨਾਂ ਵੱਲੋ ਸਿੱਖ ਕੌਮ ਤੇ ਕੀਤੇ ਜਾ ਰਹੇ ਜਬਰ ਨੂੰ ਰੋਕਣ ਲਈ ਆਪਣੇ ਇਨਸਾਨੀ ਫਰਜਾਂ ਦੀ ਪੂਰਤੀ ਵੀ ਕਰਨਗੇ ।