01 ਅਪ੍ਰੈਲ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 29 ਮਾਰਚ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਅਪ੍ਰੈਲ ਨੂੰ ਰਣਬੀਰ ਸਿੰਘ ਹਰਪਾਲਪੁਰ ਰਾਜਪੁਰਾ, 02 ਅਪ੍ਰੈਲ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 03 ਅਪ੍ਰੈਲ ਨੂੰ ਬਲਵਿੰਦਰ ਸਿੰਘ ਪਾਇਲ ਖੰਨਾ, 04 ਅਪ੍ਰੈਲ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਬਟਾਲਾ, 05 ਅਪ੍ਰੈਲ ਨੂੰ ਜਗਜੀਤ ਸਿੰਘ ਖ਼ਾਲਸਾ ਰਾਜਪੁਰਾ, 06 ਅਪ੍ਰੈਲ ਨੂੰ ਬਲਕਾਰ ਸਿੰਘ ਭੁੱਲਰ ਪਟਿਆਲਾ, 07 ਅਪ੍ਰੈਲ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 08 ਅਪ੍ਰੈਲ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 09 ਅਪ੍ਰੈਲ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 10 ਅਪ੍ਰੈਲ ਨੂੰ ਅਵਤਾਰ ਸਿੰਘ ਜਲੰਧਰ, 11 ਅਪ੍ਰੈਲ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 12 ਅਪ੍ਰੈਲ ਨੂੰ ਗੁਰਨੈਬ ਸਿੰਘ ਰਾਮਪੁਰਾ ਸੰਗਰੂਰ, 13 ਅਪ੍ਰੈਲ ਨੂੰ ਗੁਰਮੁੱਖ ਸਿੰਘ ਜਲੰਧਰ, 14 ਅਪ੍ਰੈਲ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 15 ਅਪ੍ਰੈਲ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜਿ਼ੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ । 

Leave a Reply

Your email address will not be published. Required fields are marked *