01 ਮਈ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । ਮਿਤੀ 01 ਮਈ ਨੂੰ ਗੁਰਜੀਤ ਸਿੰਘ ਨਡਾਲ ਪਟਿਆਲਾ, 02 ਮਈ ਨੂੰ ਹਰਚੰਦ ਸਿੰਘ ਘੁੰਮਡਗੜ੍ਹ ਫਤਹਿਗੜ੍ਹ ਸਾਹਿਬ, 03 ਮਈ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 04 ਮਈ ਨੂੰ ਹਰਪ੍ਰੀਤ ਸਿੰਘ ਬਡਰੁੱਖਾ ਸੰਗਰੂਰ, 05 ਮਈ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ, 06 ਮਈ ਨੂੰ ਮਨਜੀਤ ਸਿੰਘ ਮੱਲ੍ਹਾ ਮੋਗਾ, 07 ਮਈ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਗੁਰਦਾਸਪੁਰ, 08 ਮਈ ਨੂੰ ਪ੍ਰੌ. ਪ੍ਰੀਤਮ ਸਿੰਘ ਅੰਮ੍ਰਿਤਸਰ, 09 ਮਈ ਨੂੰ ਨਰਿੰਦਰ ਸਿੰਘ ਖੁਸਰੋਪੁਰ ਕਪੂਰਥਲਾ, 10 ਮਈ ਨੂੰ ਬਲਕਾਰ ਸਿੰਘ ਭੁੱਲਰ ਪਟਿਆਲਾ, 11 ਮਈ ਨੂੰ ਜਤਿੰਦਰਬੀਰ ਸਿੰਘ ਪਨੂੰ ਕਾਦੀਆ, 12 ਮਈ ਨੂੰ ਜਸਵੰਤ ਸਿੰਘ ਚੀਮਾਂ ਲੁਧਿਆਣਾ, 13 ਮਈ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 14 ਮਈ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 15 ਮਈ ਨੂੰ ਨਰਿੰਦਰ ਸਿੰਘ ਕਾਲਬੂਲਾ ਸੰਗਰੂਰ, 16 ਮਈ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜਿ਼ੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ । 

Leave a Reply

Your email address will not be published. Required fields are marked *