17 ਮਈ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਮਈ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 17 ਮਈ ਨੂੰ ਹਰਬੰਸ ਸਿੰਘ ਪੈਲੀ ਨਵਾਂਸਹਿਰ, 18 ਮਈ ਨੂੰ ਗੁਰਜੀਤ ਸਿੰਘ ਲਾਡਲ ਪਟਿਆਲਾ, 19 ਮਈ ਨੂੰ ਪਰਮਜੀਤ ਸਿੰਘ ਰਿੰਕਾ ਖੰਨਾ, 20 ਮਈ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ, 21 ਮਈ ਨੂੰ ਡਾ. ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 22 ਮਈ ਨੂੰ ਪ੍ਰੋ. ਪ੍ਰੀਤਮ ਸਿੰਘ ਸੇਖੋ ਅੰਮ੍ਰਿਤਸਰ, 23 ਮਈ ਨੂੰ ਬਲਕਾਰ ਸਿੰਘ ਭੁੱਲਰ ਪਟਿਆਲਾ, 24 ਮਈ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 25 ਮਈ ਨੂੰ ਬਲਬੀਰ ਸਿੰਘ ਬੱਛੋਆਣਾ ਮਾਨਸਾ, 26 ਮਈ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 27 ਮਈ ਨੂੰ ਬਲਦੇਵ ਸਿੰਘ ਵੜਿੰਗ ਮੁਕਤਸਰ, 28 ਮਈ ਨੂੰ ਪਰਮਜੀਤ ਸਿੰਘ ਫਾਜਿਲਕਾ, 29 ਮਈ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਗੁਰਦਾਸਪੁਰ, 30 ਮਈ ਨੂੰ ਹਰਜੀਤ ਸਿੰਘ ਚਤਾਮਲਾ ਪ੍ਰਧਾਨ ਯੂਥ ਵਿੰਗ ਰੋਪੜ੍ਹ, 31 ਮਈ ਨੂੰ ਖਜਾਨ ਸਿੰਘ ਕੈਂਥਲ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜਿ਼ੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ । 

Leave a Reply

Your email address will not be published. Required fields are marked *