01 ਜੂਨ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

01 ਜੂਨ ਨੂੰ ਬਰਗਾੜੀ ਵਿਖੇ ਪਸਚਾਤਾਪ ਦਿਹਾੜਾ ਮਨਾਉਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ

ਫ਼ਤਹਿਗੜ੍ਹ ਸਾਹਿਬ, 27 ਮਈ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਜੂਨ ਨੂੰ ਸ. ਜਗਜੀਤ ਸਿੰਘ ਖ਼ਾਲਸਾ ਰਾਜਪੁਰਾ, 02 ਜੂਨ ਨੂੰ ਸ. ਬੂਟਾ ਸਿੰਘ ਸਲੇਮਪੁਰ ਹੁਸਿਆਰਪੁਰ, 03 ਜੂਨ ਨੂੰ ਸ. ਹਰਜਿੰਦਰ ਸਿੰਘ ਪੰਜਗਰਾਈ ਫਰੀਦਕੋਟ, 04 ਜੂਨ ਨੂੰ ਨਰਿੰਦਰ ਸਿੰਘ ਕਾਲਾਬੂਲਾ ਧੂਰੀ, 05 ਜੂਨ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 06 ਜੂਨ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 07 ਜੂਨ ਨੂੰ ਹਰਜੀਤ ਸਿੰਘ ਸਜੂਮਾ ਸੰਗਰੂਰ, 08 ਜੂਨ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 09 ਜੂਨ ਨੂੰ ਬਲਰਾਜ ਸਿੰਘ ਮੋਗਾ, 10 ਜੂਨ ਨੂੰ ਲਖਵੀਰ ਸਿੰਘ ਸੌਟੀ ਅਮਲੋਹ, 11 ਜੂਨ ਨੂੰ ਜਤਿੰਦਰ ਸਿੰਘ ਥਿੰਦ ਫਿਰੋਜ਼ਪੁਰ, 12 ਜੂਨ ਨੂੰ ਸੁਰਜੀਤ ਸਿੰਘ ਖ਼ਾਲਿਸਤਾਨੀ ਫਿਲੌਰ, 13 ਜੂਨ ਨੂੰ ਰਜਿੰਦਰ ਸਿੰਘ ਫ਼ੌਜੀ ਕਪੂਰਥਲਾ, 14 ਜੂਨ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 15 ਜੂਨ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 16 ਜੂਨ ਨੂੰ ਦਵਿੰਦਰ ਸਿੰਘ ਖਾਨਖਾਨਾ ਨਵਾਂਸ਼ਹਿਰ ਦੇ ਜਥੇ ਗ੍ਰਿਫ਼ਤਾਰੀ ਦੇਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਹਰ ਸਾਲ ਦੀ ਤਰ੍ਹਾਂ 01 ਜੂਨ ਨੂੰ ਬਰਗਾੜੀ ਦੇ ਸਥਾਂਨ ਉਤੇ ‘ਪਸਚਾਤਾਪ ਦਿਹਾੜਾ’ ਮਨਾਉਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ । ਸਮੁੱਚੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ, ਸਮਰਥਕਾਂ, ਜਿ਼ਲ੍ਹਾ ਤੇ ਸਰਕਲ ਪ੍ਰਧਾਨਾਂ ਅਤੇ ਸਿੱਖ ਕੌਮ ਨੂੰ ਇਸ ਅਰਦਾਸ ਵਿਚ ਸਾਮਿਲ ਹੋਣ ਦੀ ਪਾਰਟੀ ਵੱਲੋ ਅਪੀਲ ਕੀਤੀ ਜਾਂਦੀ ਹੈ । ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ, ਉਥੇ 01 ਜੂਨ ਦੇ ਵੱਡੇ ਸਮਾਗਮ ਵਿਚ ਵੀ ਆਪੋ-ਆਪਣੇ ਸਾਧਨਾਂ ਰਾਹੀ ਸਮੂਲੀਅਤ ਕਰਕੇ ਪਾਰਟੀ ਦੀ ਸੋਚ ਅਤੇ ਨੀਤੀਆ ਨੂੰ ਸੰਗਤਾਂ ਵਿਚ ਪਹੁੰਚਾਉਣ ਅਤੇ ਅਗਲੇ ਕੌਮੀ ਮਿਸਨ ਦੀ ਪ੍ਰਾਪਤੀ ਵਿਚ ਯੋਗਦਾਨ ਪਾਉਣ ਦੀ ਜਿ਼ੰਮੇਵਾਰੀ ਨਿਭਾਉਣਗੇ ।

Leave a Reply

Your email address will not be published. Required fields are marked *