ਸ. ਮੇਜਰ ਸਿੰਘ ਅਕਲੀਆ ਜਿ਼ਲ੍ਹਾ ਪ੍ਰਧਾਨ ਕਿਸਾਨ ਵਿੰਗ ਮਾਨਸਾ ਦੇ ਅਕਾਲ ਚਲਾਣੇ ਉਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ

ਫ਼ਤਹਿਗੜ੍ਹ ਸਾਹਿਬ, 08 ਜੂਨ ( ) “ਸ. ਮੇਜਰ ਸਿੰਘ ਜੋ ਲੰਮੇ ਸਮੇ ਤੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਥੇਬੰਦੀ ਵਿਚ ਬਤੌਰ ਮਾਨਸਾ ਜਿ਼ਲ੍ਹੇ ਦੇ ਕਿਸਾਨ ਵਿੰਗ ਦੀ ਮੁੱਖ ਸੇਵਾ ਨਿਭਾਉਦੇ ਆ ਰਹੇ ਸਨ, ਉਹ ਬੀਤੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰਨ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਕਿਸਾਨ ਵਿੰਗ ਅਤੇ ਮਨੁੱਖਤਾ ਨੂੰ ਇਕ ਵੱਡਾ ਘਾਟਾ ਪਿਆ ਹੈ । ਕਿਉਂਕਿ ਸ. ਮੇਜਰ ਸਿੰਘ ਦੀਆਂ ਆਪਣੀਆ ਪਰਿਵਾਰਿਕ ਜਿ਼ੰਮੇਵਾਰੀਆ ਨੂੰ ਪੂਰਨ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਕਿਸਾਨ ਵਿੰਗ ਵੱਲੋ ਸਮੇਂ-ਸਮੇਂ ਤੇ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਵਿਚ ਵੱਧ ਚੜ੍ਹਕੇ ਯੋਗਦਾਨ ਵੀ ਪਾਉਦੇ ਰਹੇ ਹਨ ਅਤੇ ਇਲਾਕਾ ਨਿਵਾਸੀਆ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਤੋ ਜਾਣੂ ਕਰਵਾਉਦੇ ਹੋਏ ਪਾਰਟੀ ਦੀ ਮੈਬਰਸਿਪ ਵਿਚ ਵੀ ਵੱਡਾ ਵਾਧਾ ਕਰਨ ਦੀ ਜਿ਼ੰਮੇਵਾਰੀ ਨਿਭਾਉਦੇ ਰਹੇ ਹਨ । ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਦੇ ਨਾਲ-ਨਾਲ ਪਾਰਟੀ ਨੂੰ ਵੀ ਇਕ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਦੁੱਖ ਦੀ ਘੜੀ ਵਿਚ ਅਸੀ ਅਕਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ ਉਥੇ ਸਭਨਾਂ ਨੂੰ ਗੁਰੂ ਦੇ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ਦੀ ਅਰਜੋਈ ਵੀ ਕਰਦੇ ਹਾਂ ।”

ਉਪਰੋਕਤ ਦੁੱਖ ਦਾ ਪ੍ਰਗਟਾਵਾਂ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ. ਜਸਕਰਨ ਸਿੰਘ ਕਾਹਨਸਿੰਘਵਾਲਾ ਪ੍ਰਧਾਨ ਕਿਸਾਨ ਵਿੰਗ ਵੱਲੋਂ ਸ. ਮੇਜਰ ਸਿੰਘ ਅਕਲੀਆ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ ਗਿਆ ।

Leave a Reply

Your email address will not be published. Required fields are marked *