17 ਜੂਨ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਜੂਨ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 17 ਜੂਨ ਨੂੰ ਪਰਮਜੀਤ ਸਿੰਘ ਫਾਜਿਲਕਾ, 18 ਜੂਨ ਨੂੰ ਗੁਰਮੁੱਖ ਸਿੰਘ ਜਲੰਧਰੀ, 19 ਜੂਨ ਨੂੰ ਬਲਕਾਰ ਸਿੰਘ ਭੁੱਲਰ ਪਟਿਆਲਾ, 20 ਜੂਨ ਨੂੰ ਗੁਰਪ੍ਰੀਤ ਸਿੰਘ ਦੁੱਲਵਾ ਫਤਹਿਗੜ੍ਹ ਸਾਹਿਬ, 21 ਜੂਨ ਨੂੰ ਨੌਨਿਹਾਲ ਸਿੰਘ ਪਟਿਆਲਾ, 22 ਜੂਨ ਨੂੰ ਸੁਖਚੈਨ ਸਿੰਘ ਅਤਲਾ ਮਾਨਸਾ, 23 ਜੂਨ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 24 ਜੂਨ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਗੁਰਦਾਸਪੁਰ, 25 ਜੂਨ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ, 26 ਜੂਨ ਨੂੰ ਬੀਬੀ ਤੇਜ ਕੌਰ ਰੋਪੜ, 27 ਜੂਨ ਨੂੰ ਬੀਬੀ ਮਨਦੀਪ ਕੌਰ ਲੁਧਿਆਣਾ, 28 ਜੂਨ ਨੂੰ ਜਸਕਰਨ ਸਿੰਘ ਪੰਜਗਰਾਈ, 29 ਜੂਨ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 30 ਜੂਨ ਨੂੰ ਜਸਵੰਤ ਸਿੰਘ ਚੀਮਾਂ ਲੁਧਿਆਣਾ ਦੇ ਜਥੇ ਗ੍ਰਿਫ਼ਤਾਰੀ ਲਈ ਬਰਗਾੜੀ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *