ਸ. ਅਵਤਾਰ ਸਿੰਘ ਹਿੱਤ ਦਿੱਲੀ ਦੇ ਹੋਏ ਅਕਾਲ ਚਲਾਣੇ ਉਤੇ ਸ. ਮਾਨ ਅਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਫ਼ਤਹਿਗੜ੍ਹ ਸਾਹਿਬ 10 ਸਤੰਬਰ 2022 (               ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਇਹ ਜਾਣਕੇ ਗਹਿਰਾ ਦੁੱਖ ਪਹੁੰਚਿਆ ਹੈ ਕਿ ਦਿੱਲੀ ਸਟੇਟ ਅਕਾਲੀ ਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹਿਮ ਅਹੁਦਿਆ ਉਤੇ ਸੇਵਾ ਕਰਦੇ ਆ ਰਹੇ ਸ. ਅਵਤਾਰ ਸਿੰਘ ਹਿੱਤ ਆਪਣੀ ਸਵਾਸਾ ਦੀ ਸੰਸਾਰਿਕ ਪੂੰਜੀ ਨੂੰ ਪੂਰਨ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ । ਜਿਹਨਾਂ ਦੇ ਚਲੇ ਜਾਣ ਨਾਲ ਸਮੁੱਚੇ ਹਿੱਤ ਪਰਿਵਾਰ, ਸਬੰਧੀਆਂ, ਦੋਸਤਾਂ ਅਤੇ ਦਿੱਲੀ ਦੇ ਸਿਆਸੀ ਹਲਕਿਆਂ ਵਿੱਚ ਵਿਚਰਨ ਵਾਲੇ ਸਮੁੱਚੇ ਨਿਵਾਸੀਆਂ ਨੂੰ ਹੀ ਅਸਹਿ ਘਾਟਾ ਨਹੀਂ ਪਿਆ, ਬਲਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਪੰਜਾਬ ਦੀ ਸਿੱਖ ਸਿਆਸਤ ਵਿੱਚ ਵੀ ਓਹਨਾ ਦੇ ਚਲੇ ਜਾਣ ਨਾਲ ਵੱਡਾ ਸਦਮਾ ਪਹੁੰਚਿਆ ਹੈ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਸ ਅਕਾਲ ਪੁਰਖ ਦੇ ਚਰਨਾਂ ਵਿੱਚ ਵਿਛੜੀ ਆਤਮਾਂ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਸਮੁੱਚੇ ਪੀੜਿਤ ਪਰਿਵਾਰ ਅਤੇ ਸਿਖਾਂ ਨੂੰ ਭਾਣੇ ਵਿੱਚ ਵਿਚਰਨ ਦੀ ਸ਼ਕਤੀ ਦੀ ਬਖਸ਼ਿਸ਼ ਕਰਨ ਦੀ ਅਰਜੋਈ ਵੀ ਕਰਦੇ ਹਾਂ ।

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸ. ਅਵਤਾਰ ਸਿੰਘ ਹਿੱਤ ਦੇ ਹੋਏ ਅਕਾਲ ਚਲਾਣੇ ਉਤੇ ਪੀੜਿਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਅਤੇ ਵਿਛੜੀ ਆਤਮਾਂ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਪ੍ਰਗਟ ਕੀਤੇ ।

Leave a Reply

Your email address will not be published. Required fields are marked *