16 ਸਤੰਬਰ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਸਤੰਬਰ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 16 ਸਤੰਬਰ ਨੂੰ ਸ. ਰਜਿੰਦਰ ਸਿੰਘ ਸਰਪੰਚ ਮਾਨਸਾ, 17 ਸਤੰਬਰ ਨੂੰ ਜਥੇਦਾਰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 18 ਸਤੰਬਰ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 19 ਸਤੰਬਰ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 20 ਸਤੰਬਰ ਨੂੰ ਪਰਮਜੀਤ ਸਿੰਘ ਫਾਜਿਲਕਾ, 21 ਸਤੰਬਰ ਨੂੰ ਜਸਵੰਤ ਸਿੰਘ ਦੀਪਸਿੰਘਵਾਲਾ ਫਰੀਦਕੋਟ, 22 ਸਤੰਬਰ ਨੂੰ ਸ. ਰਜਿੰਦਰ ਸਿੰਘ ਫ਼ੌਜੀ ਕਪੂਰਥਲਾ, 23 ਸਤੰਬਰ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 24 ਸਤੰਬਰ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ, 25 ਸਤੰਬਰ ਨੂੰ ਸ. ਬਲਦੇਵ ਸਿੰਘ ਵੜਿੰਗ ਮੁਕਤਸਰ, 26 ਸਤੰਬਰ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 27 ਸਤੰਬਰ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 28 ਸਤੰਬਰ ਨੂੰ ਹਰਪਾਲ ਸਿੰਘ ਕੁੱਸਾ ਮੋਗਾ, 29 ਸਤੰਬਰ ਨੂੰ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ, 30 ਸਤੰਬਰ ਨੂੰ ਬਲਦੇਵ ਸਿੰਘ ਗਗੜਾ ਮੋਗਾ ਦੇ ਜਥੇ ਗ੍ਰਿਫ਼ਤਾਰੀਆਂ ਦੇਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।

Leave a Reply

Your email address will not be published. Required fields are marked *