ਸ. ਰਾਜਪਾਲ ਸਿੰਘ ਭਿੰਡਰ ਜਿ਼ਲ੍ਹਾ ਜਰਨਲ ਸਕੱਤਰ ਪਟਿਆਲਾ ਅਤੇ ਸਮਾਣਾ ਵਿਧਾਨ ਸਭਾ ਹਲਕੇ ਦੇ ਪਾਰਟੀ ਉਮੀਦਵਾਰ ਦੇ ਚਲੇ ਜਾਣ ਉਤੇ ਪੰਥ ਨੂੰ ਅਸਹਿ ਘਾਟਾ ਪਿਆ : ਮਾਨ
ਫ਼ਤਹਿਗੜ੍ਹ ਸਾਹਿਬ, 30 ਜਨਵਰੀ ( ) “ਸ. ਰਾਜਪਾਲ ਸਿੰਘ ਭਿੰਡਰ ਜੋ ਲੰਮੇਂ ਸਮੇਂ ਤੋਂ ਬਹੁਤ ਹੀ ਦ੍ਰਿੜਤਾਂ ਅਤੇ ਸੰਜ਼ੀਦਗੀ ਨਾਲ ਆਪਣੀ ਪਟਿਆਲੇ ਜਿ਼ਲ੍ਹੇ ਦੀ ਜਰਨਲ ਸਕੱਤਰ ਦੀ ਸੇਵਾ ਨਿਭਾਉਦੇ ਆ ਰਹੇ ਸਨ ਅਤੇ ਜਿਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਅਤੇ ਉਨ੍ਹਾਂ ਦੀ ਹਰਮਨਪਿਆਰਤਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਬਣਾਇਆ ਸੀ । ਜੋ ਆਪਣੀ ਚੋਣ ਮੁਹਿੰਮ ਨੂੰ ਬਹੁਤ ਹੀ ਸੰਜ਼ੀਦਗੀ ਨਾਲ ਪੂਰੀ ਯੋਜਨਾ ਤਹਿਤ ਚਲਾ ਰਹੇ ਸਨ ਅਤੇ ਜਿੱਤ ਵੱਲ ਵੱਧ ਰਹੇ ਸਨ, ਉਹ ਆਪਣੇ ਸਵਾਸਾਂ ਦੀ ਪੂੰਜੀ ਪੂਰਨ ਕਰਕੇ ਬੀਤੇ ਕੱਲ੍ਹ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਨ੍ਹਾਂ ਦੇ ਚਲੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਖ਼ਾਲਸਾ ਪੰਥ ਦੇ ਵਿਹੜੇ ਵਿਚ ਸਮੁੱਚੇ ਨਿਵਾਸੀਆ ਨੂੰ ਬਹੁਤ ਗਹਿਰਾ ਸਦਮਾ ਪਹੁੰਚਿਆ ਹੈ ਅਤੇ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਸ. ਰਾਜਪਾਲ ਸਿੰਘ ਭਿੰਡਰ ਦੇ ਸਮੁੱਚੇ ਪਰਿਵਾਰਿਕ ਮੈਬਰਾਂ, ਸੰਬੰਧੀਆਂ, ਦੋਸਤਾਂ-ਮਿੱਤਰਾਂ ਤੇ ਸਮਾਣਾ-ਪਾਤੜਾ ਇਲਾਕੇ ਦੇ ਨਿਵਾਸੀਆ ਨੂੰ ਵੀ ਡੂੰਘਾਂ ਦੁੱਖ ਹੋਇਆ ਹੈ । ਅਸੀ ਇਸ ਦੁੱਖ ਦੀ ਘੜੀ ਵਿਚ ਸਮੁੱਚੇ ਭਿੰਡਰ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਦੇ ਇਸ ਦੁੱਖ ਵਿਚ ਪੂਰਨ ਆਤਮਿਕ ਤੌਰ ਤੇ ਸਰੀਕ ਹੁੰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਉਨ੍ਹਾਂ ਦੀ ਪਵਿੱਤਰ ਤੇ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਪਰਿਵਾਰ ਦੇ ਸਮੁੱਚੇ ਮੈਬਰਾਂ, ਸੰਬੰਧੀਆਂ, ਦੋਸਤਾਂ, ਪਾਰਟੀ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਬਰਾਂ ਨੂੰ ਭਾਣੇ ਵਿਚ ਵਿਚਰਣ ਲਈ ਸ਼ਕਤੀ ਬਖਸਣ ਦੀ ਅਰਜੋਈ ਵੀ ਕਰਦੇ ਹਾਂ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ (ਸਾਰੇ ਜਰਨਲ ਸਕੱਤਰ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਲਖਵੀਰ ਸਿੰਘ ਮਹੇਸ਼ਪੁਰੀਆਂ ਮੁੱਖ ਦਫ਼ਤਰ ਸਕੱਤਰ, ਬਲਕਾਰ ਸਿੰਘ ਭੁੱਲਰ ਦਿਹਾਤੀ ਪ੍ਰਧਾਨ ਪਟਿਆਲਾ, ਹਰਭਜਨ ਸਿੰਘ ਕਸ਼ਮੀਰੀ ਸ਼ਹਿਰੀ ਪ੍ਰਧਾਨ ਪਟਿਆਲਾ, ਜਗਜੀਤ ਸਿੰਘ ਖ਼ਾਲਸਾ ਰਾਜਪੁਰਾ, ਸੋਭਾ ਸਿੰਘ, ਜਗਪਾਲ ਸਿੰਘ, ਨੌਨਿਹਾਲ ਸਿੰਘ, ਜੋਰਾਵਰ ਸਿੰਘ ਯੂਥ ਆਦਿ ਆਗੂਆਂ ਨੇ ਸਮੂਹਿਕ ਤੌਰ ਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ।