01 ਮਾਰਚ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ
ਫ਼ਤਹਿਗੜ੍ਹ ਸਾਹਿਬ, 28 ਫਰਵਰੀ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਮਾਰਚ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 02 ਮਾਰਚ ਨੂੰ ਪਰਮਜੀਤ ਸਿੰਘ ਫਾਜਿਲਕਾ, 03 ਮਾਰਚ ਨੂੰ ਇਕਬਾਲ ਸਿੰਘ ਚੰਬਾ ਮੱਖੂ, 04 ਮਾਰਚ ਨੂੰ ਬਲਵਿੰਦਰ ਸਿੰਘ ਮੰਡੇਰ ਮਾਨਸਾ, 05 ਮਾਰਚ ਨੂੰ ਉਪਜਿੰਦਰ ਸਿੰਘ ਪੰਜਗਰਾਈ ਫਰੀਦਕੋਟ, 06 ਮਾਰਚ ਨੂੰ ਖਜਾਨ ਸਿੰਘ ਹਰਿਆਣਾ, 07 ਮਾਰਚ ਨੂੰ ਬਲਰਾਜ ਸਿੰਘ ਮੋਗਾ, 08 ਮਾਰਚ ਨੂੰ ਗੁਰਮੁੱਖ ਸਿੰਘ ਜਲੰਧਰੀ, 09 ਮਾਰਚ ਨੂੰ ਹਰਬੰਸ ਸਿੰਘ ਪੈਲੀ ਨਵਾਸਹਿਰ, 10 ਮਾਰਚ ਨੂੰ ਨਰਿੰਦਰ ਸਿੰਘ ਕਾਲਾਬੂਲਾ ਧੂਰੀ, 11 ਮਾਰਚ ਨੂੰ ਮੋਹਨ ਸਿੰਘ ਕਰਤਾਰਪੁਰ ਪਟਿਆਲਾ, 12 ਮਾਰਚ ਨੂੰ ਜਤਿੰਦਰਬੀਰ ਸਿੰਘ ਪੰਨੂ ਗੁਰਦਾਸਪੁਰ, 13 ਮਾਰਚ ਨੂੰ ਹਰਦੇਵ ਸਿੰਘ ਪੱਪੂ ਮਲੇਰਕੋਟਲਾ, 14 ਮਾਰਚ ਨੂੰ ਬਹਾਦਰ ਸਿੰਘ ਭਸੌੜ ਸੰਗਰੂਰ, 15 ਮਾਰਚ ਨੂੰ ਹਰਭਜਨ ਸਿੰਘ ਕਸਮੀਰੀ ਪਟਿਆਲਾ, 16 ਮਾਰਚ ਨੂੰ ਜਗਜੀਤ ਸਿੰਘ ਖਾਲਸਾ ਰਾਜਪੁਰਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।
ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।