17 ਮਾਰਚ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 15 ਮਾਰਚ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 17 ਮਾਰਚ ਨੂੰ ਡਾ. ਬਲਵੀਰ ਸਿੰਘ ਫਰੀਦਕੋਟ, 18 ਮਾਰਚ ਨੂੰ ਹਰਪਾਲ ਸਿੰਘ ਕੁੱਸਾ ਮੋਗਾ, 19 ਮਾਰਚ ਨੂੰ ਰੂਬੀ ਬਰਾੜ ਫਰੀਦਕੋਟ, 20 ਮਾਰਚ ਜਗਜੀਤ ਸਿੰਘ ਰਾਜਪੁਰਾ, 21 ਮਾਰਚ ਨੂੰ ਗੁਰਪ੍ਰੀਤ ਸਿੰਘ ਦੁੱਲਵਾ ਫਤਹਿਗੜ੍ਹ ਸਾਹਿਬ, 22 ਮਾਰਚ ਨੂੰ ਗੁਰਦੀਪ ਸਿੰਘ ਖੁਣਖੁਣ ਹੁਸਿਆਰਪੁਰ, 23 ਮਾਰਚ ਨੂੰ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ, 24 ਮਾਰਚ ਨੂੰ ਬਲਵਿੰਦਰ ਸਿੰਘ ਪਾਇਲ ਖੰਨਾ, 25 ਮਾਰਚ ਨੂੰ ਬਲਜਿੰਦਰ ਸਿੰਘ ਲਸੋਈ ਮਲੇਰਕੋਟਲਾ, 26 ਮਾਰਚ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 27 ਮਾਰਚ ਨੂੰ ਮਾਸਟਰ ਕੁਲਦੀਪ ਸਿੰਘ ਮਸੀਤੀ ਟਾਡਾ, 28 ਮਾਰਚ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਬਟਾਲਾ, 29 ਮਾਰਚ ਨੂੰ ਮੁਖਤਿਆਰ ਸਿੰਘ ਡਡਵਿੰਡੀ ਕਪੂਰਥਲਾ, 30 ਮਾਰਚ ਨੂੰ ਜਸਵੀਰ ਸਿੰਘ ਬੱਚੜੇ ਤਰਨਤਾਰਨ, 31 ਮਾਰਚ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *