18 ਅਪ੍ਰੈਲ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 18 ਅਪ੍ਰੈਲ ਨੂੰ ਲਖਵਿੰਦਰ ਸਿੰਘ ਸ਼ੇਰਗੜ੍ਹ ਪਟਿਆਲਾ, 19 ਅਪ੍ਰੈਲ ਨੂੰ ਹਰਬੰਸ ਸਿੰਘ ਪੈਲੀ ਨਵਾਸਹਿਰ, 20 ਅਪ੍ਰੈਲ ਇਕਬਾਲ ਸਿੰਘ ਬਰੀਵਾਲਾ ਮੁਕਤਸਰ, 21 ਅਪ੍ਰੈਲ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ, 22 ਅਪ੍ਰੈਲ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 23 ਅਪ੍ਰੈਲ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 24 ਅਪ੍ਰੈਲ ਗੁਰਜੀਤ ਸਿੰਘ ਲਡਾਲ ਪਟਿਆਲਾ, 25 ਅਪ੍ਰੈਲ ਨੂੰ ਮਾਸਟਰ ਕੁਲਦੀਪ ਸਿੰਘ ਮਸੀਤੀ ਹੁਸਿਆਰਪੁਰ, 26 ਅਪ੍ਰੈਲ ਬੀਬੀ ਬਲਵਿੰਦਰ ਕੌਰ ਬਨੂੜ, 27 ਅਪ੍ਰੈਲ ਨੂੰ ਬਲਵਿੰਦਰ ਸਿੰਘ ਪਾਇਲ ਖੰਨਾ, 28 ਅਪ੍ਰੈਲ ਨੂੰ ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 29 ਅਪ੍ਰੈਲ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ, 30 ਅਪ੍ਰੈਲ ਨੂੰ ਪਰਗਟ ਸਿੰਘ ਜੀਰਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *