ਸੁਖਵਿੰਦਰ ਸਿੰਘ ਕੁਠਾਲਾ, ਦੁਬਈ ਦੇ ਪ੍ਰਧਾਨ ਸ. ਅਵਤਾਰ ਸਿੰਘ ਚੱਕ ਦੇ ਸਾਲਾ ਦੇ ਅਕਾਲ ਚਲਾਣੇ ‘ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਫ਼ਤਹਿਗੜ੍ਹ ਸਾਹਿਬ, 10 ਮਈ ( ) “ਸ. ਅਵਤਾਰ ਸਿੰਘ ਚੱਕ ਜੋ ਲੰਮੇ ਸਮੇ ਤੋ ਦਿਨ-ਰਾਤ ਨਿਰਸਵਾਰਥ ਅਣਥੱਕ ਮਿਹਨਤ ਕਰਦੇ ਹੋਏ ਖ਼ਾਲਸਾ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਚੜ੍ਹਦੀ ਕਲਾਂ ਲਈ ਹਰ ਖੇਤਰ ਵਿਚ ਵੱਧ ਚੜ੍ਹਕੇ ਯੋਗਦਾਨ ਪਾਉਦੇ ਆ ਰਹੇ ਹਨ ਅਤੇ ਪਾਰਟੀ ਨੀਤੀਆ ਤੇ ਸੋਚ ਨੂੰ ਅਰਬ ਮੁਲਕਾਂ ਵਿਚ ਪ੍ਰਚਾਰਨ ਦੀ ਜਿੰਮੇਵਾਰੀ ਨਿਭਾਉਦੇ ਆ ਰਹੇ ਹਨ । ਉਨ੍ਹਾਂ ਦੇ ਸਾਲਾ ਸੁਖਵਿੰਦਰ ਸਿੰਘ ਵਾਸੀ ਕੁਠਾਲਾ ਜਿ਼ਲ੍ਹਾ ਮਲੇਰਕੋਟਲਾ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰਨ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜੋ ਆਪਣੇ ਪਿੱਛੇ ਇਕ 5 ਸਾਲਾਂ ਦੀ ਬੇਟੀ, 3 ਸਾਲ ਦਾ ਬੇਟਾ ਅਤੇ ਪਤਨੀ ਛੱਡਕੇ ਗਏ ਹਨ, ਦੇ ਅਤਿ ਗਹਿਰੇ ਸਦਮੇ ਵਿਚ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਸਮੁੱਚੀ ਪਾਰਟੀ ਸਮੂਲੀਅਤ ਕਰਦੀ ਹੋਈ ਜਿਥੇ ਪੀੜ੍ਹਤ ਦੋਵਾਂ ਪਰਿਵਾਰਾਂ ਨਾਲ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਪ੍ਰਗਟ ਕਰਦੇ ਹਨ, ਉਥੇ ਵਿਛੜੀ ਨੇਕ ਤੇ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਉਸ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਵੀ ਕਰਦੇ ਹਨ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸਣ, ਪਰਿਵਾਰਿਕ ਮੈਬਰਾਂ, ਸੰਬੰਧੀਆਂ, ਦੋਸਤਾਂ, ਮਿੱਤਰਾਂ ਅਤੇ ਖ਼ਾਲਸਾ ਪੰਥ ਵਿਚ ਵਿਚਰਣ ਵਾਲੇ ਉਨ੍ਹਾਂ ਦੇ ਹਮਖਿਆਲੀਆ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ।”

ਇਸ ਦੁੱਖ ਦਾ ਪ੍ਰਗਟਾਵਾਂ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੀੜ੍ਹਤ ਚੱਕ ਪਰਿਵਾਰ ਦੇ ਦੁੱਖ ਵਿਚ ਸਮੂਲੀਅਤ ਕਰਦੇ ਹੋਏ ਅਤੇ ਅਰਦਾਸ ਕਰਦੇ ਹੋਏ ਕੀਤਾ । ਇਸ ਅਰਦਾਸ ਕਰਨ ਵਾਲਿਆ ਵਿਚ ਸ. ਮਾਨ ਤੋ ਇਲਾਵਾ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ, ਉਪਕਾਰ ਸਿੰਘ ਸੰਧੂ, ਨਵਨੀਤ ਕੁਮਾਰ ਗੋਪੀ (ਸਾਰੇ ਜਰਨਲ ਸਕੱਤਰ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਗੋਬਿੰਦ ਸਿੰਘ ਸੰਧੂ ਜਥੇਬੰਧਕ ਸਕੱਤਰ, ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ, ਲਖਵੀਰ ਸਿੰਘ ਮਹੇਸ਼ਪੁਰੀਆ ਦਫਤਰ ਸਕੱਤਰ, ਰਣਦੀਪ ਸਿੰਘ ਸਕੱਤਰ, ਲਲਿਤ ਮੋਹਨ ਸਿੰਘ ਪੀ.ਏ. ਸ. ਮਾਨ ਆਦਿ ਆਗੂਆ ਨੇ ਕੀਤਾ । ਵਿਛੜੀ ਪਵਿੱਤਰ ਆਤਮਾ ਦੇ ਭੋਗ ਸਮਾਗਮ ਜੋ ਕੁਠਾਲਾ ਵਿਖੇ ਹੋਣਗੇ ਉਸਦੀ ਤਰੀਕ ਅਤੇ ਸਮਾਂ ਇਕ ਵੱਖਰੇ ਬਿਆਨ ਰਾਹੀ ਜਾਣੂ ਕਰਵਾ ਦਿੱਤਾ ਜਾਵੇਗਾ ।

Leave a Reply

Your email address will not be published. Required fields are marked *