ਸਾਬਕਾ ਵਜ਼ੀਰ ਸੰਸਦ ਮੈਂਬਰ ਸ੍ਰੀ ਰਤਨ ਲਾਲ ਕਟਾਰੀਆ ਦੇ ਅਕਾਲ ਚਲਾਣੇ ‘ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ 

ਫ਼ਤਹਿਗੜ੍ਹ ਸਾਹਿਬ, 19 ਮਈ ( ) “ਹਰਿਆਣੇ ਦੇ ਮਨੀਮਾਜਰਾ ਦੇ ਵਸਨੀਕ ਸ੍ਰੀ ਰਤਨ ਲਾਲ ਕਟਾਰੀਆ ਸਾਬਕਾ ਸੈਂਟਰ ਵਜ਼ੀਰ ਅਤੇ ਮੌਜੂਦਾ ਸੰਸਦ ਮੈਬਰ ਆਪਣੇ ਸਵਾਸਾਂ ਦੀ ਪੂੰਜੀ ਸੰਪੂਰਨ ਕਰਦੇ ਹੋਏ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਸ ਨਾਲ ਕਟਾਰੀਆ ਪਰਿਵਾਰ, ਮਿੱਤਰ, ਸੰਬੰਧੀਆਂ ਅਤੇ ਹਰਿਆਣੇ ਦੇ ਉਨ੍ਹਾਂ ਨੂੰ ਚਾਹੁਣ ਵਾਲਿਆ ਦੇ ਮਨ-ਆਤਮਾ ਨੂੰ ਡੂੰਘੀ ਪੀੜਾ ਪਹੁੰਚੀ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਮੁੱਚੀ ਪਾਰਟੀ ਕਟਾਰੀਆ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੋਈ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਅਰਜੋਈ ਕਰਦੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸਣ ਅਤੇ ਪਰਿਵਾਰ ਦੇ ਮੈਬਰਾਂ, ਸੰਬੰਧੀਆਂ, ਦੋਸਤਾਂ, ਮਿੱਤਰਾਂ ਅਤੇ ਹਰਿਆਣਾ ਨਿਵਾਸੀਆ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ਼ ਕਰਨ ।”

ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਰਤਨ ਲਾਲ ਕਟਾਰੀਆ ਸਾਬਕਾ ਵਜ਼ੀਰ ਸੈਟਰ ਅਤੇ ਮੌਜੂਦਾ ਸੰਸਦ ਮੈਬਰ ਦੇ ਹੋਏ ਅਕਾਲ ਚਲਾਣੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ । ਉਨ੍ਹਾਂ ਕਿਹਾ ਕਿ ਸ੍ਰੀ ਰਤਨ ਲਾਲ ਕਟਾਰੀਆ ਇਕ ਬਹੁਤ ਹੀ ਨੇਕ ਆਤਮਾ ਅਤੇ ਇਨਸਾਨੀਅਤ ਪੱਖੀ ਸੋਚ ਦੇ ਮਾਲਕ ਸਨ । ਫਿਰ ਉਹ ਸਾਡੇ ਗੁਆਂਢੀ ਸੂਬੇ ਦੇ ਨਿਵਾਸੀ ਸਨ । ਜਿਨ੍ਹਾਂ ਦਾ ਪੰਜਾਬੀਆਂ ਅਤੇ ਪੰਜਾਬ ਸੂਬੇ ਨਾਲ ਸਦਭਾਵਨਾ ਭਰੇ ਸੰਬੰਧ ਰਹੇ ਹਨ । ਬੇਸੱਕ ਅਸੀ 1966 ਵਿਚ ਪੁਰਾਤਨ ਪੰਜਾਬ ਦੀ ਵੰਡ ਹੋਣ ਦੀ ਬਦੌਲਤ ਹਰਿਆਣਾ ਅਤੇ ਪੰਜਾਬ ਦੇ ਵੱਖੋ-ਵੱਖਰੇ ਸੂਬਿਆਂ ਵਿਚ ਵੰਡੇ ਗਏ ਹਾਂ । ਪਰ ਆਤਮਿਕ ਅਤੇ ਇਥੋ ਦੀ ਪਵਿੱਤਰ ਧਰਤੀ ਦੇ ਸੰਸਾਕਾਰਿਕ ਗੁਣਾਂ ਦੀ ਬਦੌਲਤ ਸਾਡੀ ਸਾਂਝ ਅੱਜ ਵੀ ਉਹੀ ਪੁਰਾਤਨ ਪੰਜਾਬ ਵਾਲੀ ਹੈ । ਸ੍ਰੀ ਰਤਨ ਲਾਲ ਕਟਾਰੀਆ ਵੀ ਪੰਜਾਬ ਸੂਬੇ ਤੇ ਪੰਜਾਬੀਆਂ ਨਾਲ ਡੂੰਘਾਂ ਪ੍ਰੇਮ ਪਿਆਰ ਰੱਖਦੇ ਸਨ । ਅਜਿਹੀਆ ਸਖਸ਼ੀਅਤਾਂ ਦੀ ਸਮੁੱਚੀ ਮਨੁੱਖਤਾ ਨੂੰ ਹਮੇਸ਼ਾਂ ਲੋੜ ਹੁੰਦੀ ਹੈ । ਉਨ੍ਹਾਂ ਦੇ ਚਲੇ ਜਾਣ ਨਾਲ ਸਾਨੂੰ ਸਾਰਿਆ ਨੂੰ ਇਕ ਅਕਹਿ ਤੇ ਅਸਹਿ ਘਾਟਾ ਪਿਆ ਹੈ । ਅਸੀ ਉਨ੍ਹਾਂ ਦੇ ਇਸ ਦੁੱਖ ਵਿਚ ਪੂਰੀ ਤਰ੍ਹਾਂ ਸਮੂਲੀਅਤ ਕਰਦੇ ਹਾਂ । ਇਸ ਸਮੂਹਿਕ ਅਰਦਾਸ ਵਿਚ ਸਾਮਿਲ ਹੋਣ ਵਾਲਿਆ ਵਿਚ ਸ. ਮਾਨ ਤੋ ਇਲਾਵਾ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਸਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅਵਤਾਰ ਸਿੰਘ ਖੱਖ, ਉਪਕਾਰ ਸਿੰਘ ਸੰਧੂ, ਨਵਨੀਤ ਕੁਮਾਰ ਗੋਪੀ (ਸਾਰੇ ਜਰਨਲ ਸਕੱਤਰ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਗੋਬਿੰਦ ਸਿੰਘ ਸੰਧੂ ਜਥੇਬੰਧਕ ਸਕੱਤਰ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *