16 ਜੂਨ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 14 ਜੂਨ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 16 ਜੂਨ ਨੂੰ ਸ. ਬਲਦੇਵ ਸਿੰਘ ਗਗੜਾ ਮੋਗਾ, 17 ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 18 ਜੂਨ ਨੂੰ ਬਲਦੇਵ ਸਿੰਘ ਵੜਿੰਗ ਮੁਕਤਸਰ, 19 ਜੂਨ ਨੂੰ ਗੁਰਪ੍ਰੀਤ ਸਿੰਘ ਦੁੱਲਵਾ ਫਤਹਿਗੜ੍ਹ ਸਾਹਿਬ, 20 ਜੂਨ ਨੂੰ ਪਰਮਿੰਦਰ ਸਿੰਘ ਖ਼ਾਲਸਾ ਮੁਕੇਰੀਆ, 21 ਜੂਨ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 22 ਜੂਨ ਨੂੰ ਜਸਵੀਰ ਸਿੰਘ ਬੱਚੜੇ ਤਰਨਤਾਰਨ, 23 ਜੂਨ ਨੂੰ ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 24 ਜੂਨ ਨੂੰ ਹਰਦੀਪ ਸਿੰਘ ਸਹਿਜਪੁਰਾ ਸਮਾਣਾ, 25 ਜੂਨ ਨੂੰ ਬਲਵਿੰਦਰ ਸਿੰਘ ਕਾਕਾ ਪਾਇਲ, 26 ਜੂਨ ਨੂੰ ਬੀਬੀ ਦਲਜੀਤ ਕੌਰ ਡੇਰਾ ਬਾਬਾ ਨਾਨਕ, 27 ਜੂਨ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 28 ਜੂਨ ਨੂੰ ਮਾਸਟਰ ਕੁਲਦੀਪ ਸਿੰਘ ਮਸੀਤੀ ਟਾਡਾ, 29 ਜੂਨ ਨੂੰ ਰਜਿੰਦਰ ਫ਼ੌਜੀ ਫਗਵਾੜਾ, 30 ਜੂਨ ਬਲਵੀਰ ਸਿੰਘ ਬੱਛੋਆਣਾ ਮਾਨਸਾ ਦੇ ਜਥੇ ਗ੍ਰਿਫਤਾਰੀ ਲਈ ਜਾਣਗੇ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *