ਸ. ਬੀਰ ਦਵਿੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਦੇ ਹੋਏ ਅਕਾਲ ਚਲਾਣੇ ਉਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਫ਼ਤਹਿਗੜ੍ਹ ਸਾਹਿਬ, 30 ਜੂਨ ( ) “ਸ. ਬੀਰ ਦਵਿੰਦਰ ਸਿੰਘ ਜੋ ਸਾਡੇ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਕੋਟਲਾ ਭਾਈ ਕਾ ਦੇ ਵਾਸੀ ਸਨ ਜਿਨ੍ਹਾਂ ਨੇ ਆਪਣੀ ਜਿੰਦਗੀ ਇਸ ਪਿੰਡ ਤੋ ਸੁਰੂ ਕਰਕੇ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਤੋ ਉੱਚ ਵਿਦਿਆ ਪ੍ਰਾਪਤ ਕਰਨ ਉਪਰੰਤ ਸਿਆਸਤ ਵਿਚ ਸਾਮਿਲ ਹੋ ਕੇ ਲੰਮਾਂ ਸਮਾਂ ਇਲਾਕੇ ਤੇ ਪੰਜਾਬ ਦੀ ਸੇਵਾ ਕਰਦੇ ਰਹੇ ਅਤੇ ਇਸ ਦੌਰਾਨ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ । ਅੱਜ ਸਵੇਰੇ 11 ਵਜੇ ਉਸ ਅਕਾਲ ਪੁਰਖ ਵੱਲੋ ਮਿਲੀ ਸਵਾਸਾਂ ਦੀ ਪੂੰਜੀ ਨੂੰ ਪੂਰਨ ਕਰਦੇ ਹੋਏ ਉਹ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਨ੍ਹਾਂ ਦੇ ਚਲੇ ਜਾਣ ਨਾਲ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਨਿਵਾਸੀਆ ਨੂੰ ਹੀ ਨਹੀ ਬਲਕਿ ਪੰਜਾਬ ਨਿਵਾਸੀਆ ਨੂੰ ਘਾਟਾ ਪਿਆ ਹੈ, ਜਿਨ੍ਹਾਂ ਦੇ ਚਲੇ ਜਾਣ ਉਪਰੰਤ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਤੇ ਇਲਾਕਾ ਨਿਵਾਸੀਆ ਨੂੰ ਜਿਥੇ ਵੱਡਾ ਸਦਮਾ ਪਹੁੰਚਿਆ ਹੈ, ਉਥੇ ਅਸੀ ਵੀ ਇਸ ਦੁੱਖ ਦੀ ਘੜੀ ਵਿਚ ਸਮੂਲੀਅਤ ਕਰਦੇ ਹੋਏ ਵਿਛੜੀ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਪਰਿਵਾਰ ਦੇ ਮੈਬਰਾਂ, ਸੰਬੰਧੀਆਂ ਤੇ ਇਲਾਕਾ ਨਿਵਾਸੀਆ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿ਼ਸ ਕਰਨ ਦੀ ਅਰਜੋਈ ਵੀ ਕਰਦੇ ਹਾਂ ।”

ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਕੁਲਦੀਪ ਸਿੰਘ ਭਾਗੋਵਾਲ, ਇਮਾਨ ਸਿੰਘ ਮਾਨ ਆਦਿ ਆਗੂਆਂ ਨੇ ਸ. ਬੀਰ ਦਵਿੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਦੇ ਅਕਾਲ ਚਲਾਣੇ ਉਤੇ ਪਰਿਵਾਰ ਨਾਲ ਹਮਦਰਦੀ ਕਰਦੇ ਹੋਏ ਸਾਂਝਾ ਕੀਤਾ । 

Leave a Reply

Your email address will not be published. Required fields are marked *