17 ਜੁਲਾਈ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਜੁਲਾਈ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 17 ਜੁਲਾਈ ਨੂੰ ਪ੍ਰੀਤਮ ਸਿੰਘ ਮਾਨਗੜ੍ਹ ਲੁਧਿਆਣਾ, 18 ਜੁਲਾਈ ਨੂੰ ਗੁਰਚਰਨ ਸਿੰਘ ਭੁੱਲਰ ਫਿਰੋਜ਼ਪੁਰ, 19 ਜੁਲਾਈ ਨੂੰ ਸੁਖਜੀਤ ਸਿੰਘ ਡਰੋਲੀ ਜਲੰਧਰ, 20 ਜੁਲਾਈ ਨੂੰ ਹਰਬੰਸ ਸਿੰਘ ਪੈਲੀ ਨਵਾਂਸਹਿਰ, 21 ਜੁਲਾਈ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ, 22 ਜੁਲਾਈ ਨੂੰ ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 23 ਜੁਲਾਈ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 24 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਛੰਦੜਾ ਪਟਿਆਲਾ, 25 ਜੁਲਾਈ ਨੂੰ ਹਰਦੇਵ ਸਿੰਘ ਪੱਪੂ ਮਲੇਰਕੋਟਲਾ, 26 ਜੁਲਾਈ ਨੂੰ ਹਰਭਜਨ ਸਿੰਘ ਕਸਮੀਰੀ ਪਟਿਆਲਾ, 27 ਜੁਲਾਈ ਨੂੰ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ, 28 ਜੁਲਾਈ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 29 ਜੁਲਾਈ ਨੂੰ ਸਰਬਜੀਤ ਸਿੰਘ ਭਾਟੀਆ ਮੋਹਾਲੀ, 30 ਜੁਲਾਈ ਨੂੰ ਗੁਰਦੀਪ ਸਿੰਘ ਖੁਣਖੁਣ ਹੁਸਿਆਰਪੁਰ, 31 ਜੁਲਾਈ ਨੂੰ ਬੀਬੀ ਸੁਖਜੀਤ ਕੌਰ ਕਪੂਰਥਲਾ ਦੇ ਜਥੇ ਗ੍ਰਿਫਤਾਰੀਆਂ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *