01 ਅਗਸਤ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 31 ਜੁਲਾਈ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਅਗਸਤ ਨੂੰ ਹਰਪਾਲ ਸਿੰਘ ਕੁੱਸਾ ਮੋਗਾ, 02 ਅਗਸਤ ਨੂੰ ਸੁਖਜੀਤ ਸਿੰਘ ਡਰੋਲੀ ਜਲੰਧਰ, 03 ਅਗਸਤ ਹਰਬੰਸ ਸਿੰਘ ਪੈਲੀ ਨਵਾਂਸਹਿਰ, 04 ਅਗਸਤ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 05 ਅਗਸਤ ਨੂੰ ਨਰਿੰਦਰ ਸਿੰਘ ਖੁਸਰੋਪੁਰ ਕਪੂਰਥਲਾ, 06 ਅਗਸਤ ਨੂੰ ਹਰਭਜਨ ਸਿੰਘ ਕਸਮੀਰੀ ਪਟਿਆਲਾ, 07 ਅਗਸਤ ਨੂੰ ਮੱਲੀ ਸਾਬ ਜੰਡਿਆਲਾ ਗੁਰੂ ਅੰਮ੍ਰਿਤਸਰ, 08 ਅਗਸਤ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 09 ਅਗਸਤ ਨੂੰ ਤਨਜੀਤ ਸਿੰਘ ਪੰਜਗਰਾਈ ਫਰੀਦਕੋਟ, 10 ਅਗਸਤ ਹਰਜੀਤ ਸਿੰਘ ਵਿਰਕ ਕਰਨਾਲ, 11 ਅਗਸਤ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 12 ਅਗਸਤ ਨੂੰ ਸੁਖਜਿੰਦਰ ਸਿੰਘ ਕਾਜਮਪੁਰ ਬਟਾਲਾ, 13 ਅਗਸਤ ਨੂੰ ਹਰਜੀਤ ਸਿੰਘ ਸੰਜੂਮਾ ਸੰਗਰੂਰ, 14 ਅਗਸਤ ਨੂੰ ਅੰਮ੍ਰਿਤਪਾਲ ਸਿੰਘ ਛੰਦੜਾ ਲੁਧਿਆਣਾ, 15 ਅਗਸਤ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *