16 ਸਤੰਬਰ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ
ਫ਼ਤਹਿਗੜ੍ਹ ਸਾਹਿਬ, 13 ਸਤੰਬਰ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 16 ਸਤੰਬਰ ਨੂੰ ਨਰਿੰਦਰ ਸਿੰਘ ਕਾਲਾਬੂਲਾ ਧੂਰੀ, 17 ਸਤੰਬਰ ਨੂੰ ਗੁਰਦੀਪ ਸਿੰਘ ਖੁੱਡੀ ਬਰਨਾਲਾ, 18 ਸਤੰਬਰ ਨੂੰ ਗੁਰਮੁੱਖ ਸਿੰਘ ਜਲੰਧਰੀ, 19 ਸਤੰਬਰ ਨੂੰ ਪ੍ਰੀਤਮ ਸਿੰਘ ਮਾਨਗੜ੍ਹ ਲੁਧਿਆਣਾ, 20 ਸਤੰਬਰ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 21 ਸਤੰਬਰ ਨੂੰ ਜਸਪਾਲ ਸਿੰਘ ਫ਼ਤਹਿਗੜ੍ਹ ਸਾਹਿਬ, 22 ਸਤੰਬਰ ਨੂੰ ਬੀਬੀ ਸੁਖਜੀਤ ਕੌਰ ਬਰਨਾਲਾ, 23 ਸਤੰਬਰ ਨੂੰ ਹਰਦੇਵ ਸਿੰਘ ਪੱਪੂ ਮਲੇਰਕੋਟਲਾ, 24 ਸਤੰਬਰ ਨੂੰ ਜਗਜੀਤ ਸਿੰਘ ਰਾਜਪੁਰਾ, 25 ਸਤੰਬਰ ਨੂੰ ਕੁਲਵੰਤ ਸਿੰਘ ਮਜੀਠਾ, 26 ਸਤੰਬਰ ਨੂੰ ਬਲਦੇਵ ਸਿੰਘ ਵੜਿੰਗ ਫਰੀਦਕੋਟ, 27 ਸਤੰਬਰ ਨੂੰ ਦਵਿੰਦਰ ਸਿੰਘ ਫਾਜਿਲਕਾ, 28 ਸਤੰਬਰ ਨੂੰ ਕੁਲਵੰਤ ਸਿੰਘ ਮਝੈਲ ਗੁਰਦਾਸਪੁਰ, 29 ਸਤੰਬਰ ਨੂੰ ਅੰਮ੍ਰਿਤਪਾਲ ਸਿੰਘ ਛੰਦੜਾ, 30 ਸਤੰਬਰ ਨੂੰ ਰਜਿੰਦਰ ਸਿੰਘ ਸਰਪੰਚ ਮਾਨਸਾ ਦੇ ਜਥੇ ਗ੍ਰਿਫਤਾਰੀ ਲਈ ਜਾਣਗੇ ।”
ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।