27 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿ਼ਲ੍ਹਾ ਜਥੇਦਾਰ, ਵਰਕਿੰਗ ਕਮੇਟੀ ਮੈਬਰ ਅਤੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ : ਕੱਟੂ
ਫ਼ਤਹਿਗੜ੍ਹ ਸਾਹਿਬ, 25 ਸਤੰਬਰ ( ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਜਿ਼ਲ੍ਹਾ ਜਥੇਦਾਰ ਸਾਹਿਬ, ਵਰਕਿੰਗ ਕਮੇਟੀ ਮੈਬਰ ਸਾਹਿਬਾਨ, ਇਸਤਰੀ ਵਿੰਗ ਦੇ ਅਹੁਦੇਦਾਰ ਸਭ ਦੀ ਇਕ ਅਤਿ ਜਰੂਰੀ ਮੀਟਿੰਗ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 11 ਵਜੇ ਸੁਰੂ ਹੋਵੇਗੀ ਜਿਸ ਵਿਚ ਪਾਰਟੀ ਦੇ ਭਵਿੱਖਤ ਪ੍ਰੋਗਰਾਮਾਂ, ਕੈਨੇਡਾ, ਇੰਡੀਆ ਦੇ ਗੰਭੀਰ ਮੁੱਦੇ ਉਤੇ ਪੈਦਾ ਹੋਏ ਹਾਲਾਤਾਂ ਅਤੇ ਆਉਣ ਵਾਲੇ ਸਮੇ ਵਿਚ ਪਾਰਟੀ ਦੀਆਂ ਰਣਨੀਤੀਆ ਨੂੰ ਤਹਿ ਕਰਨ ਹਿੱਤ ਵਿਚਾਰਾਂ ਹੋਣਗੀਆ । ਜਿਸ ਵਿਚ ਸਭ ਜਿ਼ਲ੍ਹਾ ਜਥੇਦਾਰ ਸਾਹਿਬਾਨ, ਅਗਜੈਕਟਿਵ ਮੈਬਰ ਸਾਹਿਬਾਨ, ਇਸਤਰੀ ਵਿੰਗ ਦੇ ਅਹੁਦੇਦਾਰ ਸਾਹਿਬਾਨ ਨੂੰ ਸਮੇ ਨਾਲ ਪਹੁੰਚਦੇ ਹੋਏ ਆਪਣੇ ਵਿਚਾਰਾਂ ਰਾਹੀ ਯੋਗਦਾਨ ਪਾਉਣ ਦੀ ਅਪੀਲ ਕੀਤੀ ਜਾਂਦੀ ਹੈ । ਇਹ ਮੀਟਿੰਗ ਬਹੁਤ ਹੀ ਮਹੱਤਵਪੂਰਨ ਹੈ ਇਸ ਲਈ ਸਭ ਮੈਬਰ ਅਤੇ ਅਹੁਦੇਦਾਰ ਇਸ ਮੀਟਿੰਗ ਵਿਚ ਸਾਮਿਲ ਹੋਣ ਦੀ ਕਿਰਪਾਲਤਾ ਕਰਨ ।”
ਇਹ ਜਾਣਕਾਰੀ ਸ. ਗੁਰਜੰਟ ਸਿੰਘ ਕੱਟੂ ਵਿਸੇਸ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦਿੱਤੀ ।