16 ਨਵੰਬਰ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 16 ਨਵੰਬਰ ਨੂੰ ਸੁਰਜੀਤ ਸਿੰਘ ਤਲਵੰਡੀ ਜਗਰਾਓ, 17 ਨਵੰਬਰ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 18 ਨਵੰਬਰ ਨੂੰ ਬਲਦੇਵ ਸਿੰਘ ਗਗੜਾ ਮੋਗਾ, 19 ਨਵੰਬਰ ਨੂੰ ਜਸਕਰਨ ਸਿੰਘ ਰਾਏਕੋਟ, 20 ਨਵੰਬਰ ਨੂੰ ਬਲਕਾਰ ਸਿੰਘ ਭੁੱਲਰ ਮੋਹਾਲੀ, 21 ਨਵੰਬਰ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 22 ਨਵੰਬਰ ਨੂੰ ਗੁਰਪ੍ਰੀਤ ਸਿੰਘ ਮੜੌਲੀ ਰੋਪੜ੍ਹ, 23 ਨਵੰਬਰ ਨੂੰ ਹਰਬੰਸ ਸਿੰਘ ਪੈਲੀ ਨਵਾਂਸਹਿਰ, 24 ਨਵੰਬਰ ਨੂੰ ਸੂਬੇਦਾਰ ਮੇਜਰ ਸਿੰਘ ਜਲੰਧਰ, 25 ਨਵੰਬਰ ਨੂੰ ਰਜਿੰਦਰ ਸਿੰਘ ਸਰਪੰਚ ਮਾਨਸਾ, 26 ਨਵੰਬਰ ਨੂੰ ਜਗਜੀਤ ਸਿੰਘ ਖ਼ਾਲਸਾ ਰਾਜਪੁਰਾ, 27 ਨਵੰਬਰ ਨੂੰ ਸੁਖਜੀਤ ਸਿੰਘ ਡਰੋਲੀ ਜਲੰਧਰ, 28 ਨਵੰਬਰ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, 29 ਨਵੰਬਰ ਨੂੰ ਕੁਲਵੰਤ ਸਿੰਘ ਮਜੀਠਾ, 30 ਨਵੰਬਰ ਨੂੰ ਮਹਿੰਦਰ ਸਿੰਘ ਮਹਿਤਾ ਚੌਕ ਅੰਮ੍ਰਿਤਸਰ ਦੇ ਜਥੇ ਗ੍ਰਿਫਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ । 

Leave a Reply

Your email address will not be published. Required fields are marked *