18 ਜਨਵਰੀ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ

ਫ਼ਤਹਿਗੜ੍ਹ ਸਾਹਿਬ, 13 ਜਨਵਰੀ ( ) “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 18 ਜਨਵਰੀ ਨੂੰ ਹਰਮੀਤ ਸਿੰਘ ਸੋਢੀ ਪਟਿਆਲਾ, 19 ਜਨਵਰੀ ਨੂੰ ਧਰਮ ਸਿੰਘ ਕਲੌੜ ਫਤਹਿਗੜ੍ਹ ਸਾਹਿਬ, 20 ਜਨਵਰੀ ਨੂੰ ਜਤਿੰਦਰਬੀਰ ਸਿੰਘ ਪੰਨੂ ਗੁਰਦਾਸਪੁਰ, 21 ਜਨਵਰੀ ਨੂੰ ਪਰਮਿੰਦਰ ਸਿੰਘ ਬਾਲਿਆਵਾਲੀ ਬਠਿੰਡਾ, 22 ਜਨਵਰੀ ਨੂੰ ਹਰਜੀਤ ਸਿੰਘ ਵਿਰਕ ਹਰਿਆਣਾ, 23 ਜਨਵਰੀ ਨੂੰ ਗੁਰਚਰਨ ਸਿੰਘ ਗਰੇਵਾਲ ਲੁਧਿਆਣਾ, 24 ਜਨਵਰੀ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 25 ਜਨਵਰੀ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ, 26 ਜਨਵਰੀ ਨੂੰ ਹਰਜੀਤ ਸਿੰਘ ਸੰਜੂਮਾ ਸੰਗਰੂਰ, 27 ਜਨਵਰੀ ਨੂੰ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ, 28 ਜਨਵਰੀ ਨੂੰ ਗੁਰਦੀਪ ਸਿੰਘ ਖੁਣਖੁਣ ਹੁਸਿਆਰਪੁਰ, 29 ਜਨਵਰੀ ਨੂੰ ਨਰਿੰਦਰ ਸਿੰਘ ਕਾਲਾਬੂਲਾ ਧੂਰੀ, 30 ਜਨਵਰੀ ਨੂੰ ਹਰਦੇਵ ਸਿੰਘ ਪੱਪੂ ਮਲੇਰਕੋਟਲਾ, 31 ਜਨਵਰੀ ਨੂੰ ਮੁਖਤਿਆਰ ਸਿੰਘ ਡਡਵਿੰਡੀ ਕਪੂਰਥਲਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।

Leave a Reply

Your email address will not be published. Required fields are marked *