ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਊਕੇ ਨੂੰ ਦਿੱਤਾ ਜਾਵੇਗਾ ਅਕਾਲੀ ਫੂਲਾ ਸਿੰਘ ਅਵਾਰਡ : ਪੀ.ਏ.ਸੀ. ਮੈਬਰ
ਬੰਦੀ ਸਿੰਘਾਂ ਅਤੇ ਸ਼ਹੀਦ ਪਰਿਵਾਰਾਂ ਦਾ ਹੋਵੇਗਾ ਸਨਮਾਨ
ਸੰਗਰੂਰ, 08 ਫਰਵਰੀ ( ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਹਰ ਸਾਲ ਦੀ ਤਰ੍ਹਾਂ 12 ਫਰਵਰੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ 77ਵਾਂ ਜਨਮ ਦਿਹਾੜਾ ਬਹੁਤ ਹੀ ਸਰਧਾ ਭਾਵਨਾ ਅਤੇ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ । ਇਹ ਦਿਹਾੜਾ ਮਨਾਉਣ ਲਈ ਪਾਰਟੀ ਦੇ ਰਾਜਸੀ ਮਾਮਲਿਆ ਦੀ ਕਮੇਟੀ ਦੀ ਇਕ ਜਰੂਰੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ । ਪਾਰਟੀ ਦੇ ਲੀਡਰ ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਗੁਰਸੇਵਕ ਸਿੰਘ ਜਵਾਹਰਕੇ, ਹਰਪਾਲ ਸਿੰਘ ਬਲੇਰ, ਉਪਕਾਰ ਸਿੰਘ ਸੰਧੂ, ਗੁਰਚਰਨ ਸਿੰਘ ਭੁੱਲਰ, ਬਹਾਦਰ ਸਿੰਘ ਭਸੌੜ, ਗੋਬਿੰਦ ਸਿੰਘ ਸੰਧੂ, ਤੇਜਿੰਦਰ ਸਿੰਘ ਦਿਓਲ, ਪਰਮਿੰਦਰ ਸਿੰਘ ਬਾਲਿਆਵਾਲੀ, ਤੇਜਿੰਦਰ ਸਿੰਘ ਥਿੰਦ, ਗੁਰਜੰਟ ਸਿੰਘ ਕੱਟੂ ਅਤੇ ਬਲਰਾਜ ਸਿੰਘ ਖ਼ਾਲਸਾ ਆਦਿ ਆਗੂਆਂ ਨੇ ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਊਕੇ ਜੀ ਨੂੰ ਅਕਾਲੀ ਫੂਲਾ ਸਿੰਘ ਅਵਾਰਡ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ । ਇਹ ਅਵਾਰਡ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਜਨਮ ਦਿਹਾੜੇ 12 ਫਰਵਰੀ ਨੂੰ ਜਥੇਦਾਰ ਕਾਊਂਕੇ ਜੀ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ । ਇਸ ਸਮੇ ਇਹ ਫੈਸਲਾ ਕੀਤਾ ਗਿਆ ਕਿ ਉਸ ਮੌਕੇ ਬੰਦੀ ਸਿੰਘਾਂ ਦੇ ਪਰਿਵਾਰਾਂ ਅਤੇ ਸ਼ਹੀਦ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਜਾਵੇਗਾ।”
ਇਕ ਫੈਸਲੇ ਰਾਹੀ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘਾਂ, ਸਿੱਖ ਸੰਪ੍ਰਦਾਵਾਂ, ਸਿੱਖ ਆਜਾਦੀ ਲਈ ਯਤਨਸ਼ੀਲ ਸਾਰੀਆ ਧਿਰਾਂ ਨੂੰ ਇਸ ਮੌਕੇ ਸਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਸਿੱਖ ਕੌਮ ਅਤੇ ਪੰਜਾਬ ਦੇ ਬੁਨਿਆਦੀ ਮਸਲਿਆ ਤੇ ਇਕਜੁੱਟਤਾ ਨਾਲ ਸਾਂਝੀ ਰਾਇ ਬਣਾਈ ਜਾ ਸਕੇ ਅਤੇ ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਖ਼ਤਮ ਕਰਨ ਲਈ ਤੱਤਪਰ ਸਿੱਖ ਵਿਰੋਧੀ ਤਾਕਤਾਂ ਦਾ ਡੱਟਕੇ ਮੁਕਾਬਲਾ ਕੀਤਾ ਜਾ ਸਕੇ । ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਆਖਰੀ ਬੋਲ ਕਿ “ਜਦੋਂ ਹਿੰਦ ਹਕੂਮਤ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਕਰੇਗੀ, ਤਾਂ ਉਸ ਦਿਨ ਖ਼ਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ” ਉਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦੂ-ਇੰਡੀਆ, ਇਸਲਾਮਿਕ-ਪਾਕਿਸਤਾਨ ਅਤੇ ਕਾਮਰੇਡ ਚੀਨ ਜੋ ਤਿੰਨੋ ਮੁਲਕ ਪ੍ਰਮਾਣੂ ਤਾਕਤਾਂ ਨਾਲ ਲੈਸ ਹਨ, ਇਨ੍ਹਾਂ ਮੁਲਕਾਂ ਦੇ ਵਿਚਕਾਰ ਬਤੌਰ ਬਫਰ ਸਟੇਟ ਆਜ਼ਾਦ ਖਿੱਤਾ ਖ਼ਾਲਿਸਤਾਨ ਦੀ ਪ੍ਰਾਪਤੀ ਲਈ ਯਤਨਸ਼ੀਲ ਹੈ ।