ਜਿਵੇਂ ਹੁਕਮਰਾਨਾਂ ਵੱਲੋਂ ਸਿੱਖਾਂ ਨੂੰ ਮਾਰਿਆ ਜਾ ਰਿਹਾ ਹੈ, ਉਸੇ ਤਰ੍ਹਾਂ ਜੰਮੂ-ਕਸ਼ਮੀਰ ਦੀਆਂ ਚੋਣਾਂ ਵਿਚ ਕਸ਼ਮੀਰੀਆਂ ਨੂੰ ਨਿਸ਼ਾਨਾਂ ਬਣਾਇਆ ਜਾ ਸਕਦੈ : ਮਾਨ
ਫ਼ਤਹਿਗੜ੍ਹ ਸਾਹਿਬ, 05 ਸਤੰਬਰ ( ) “ਜੇਕਰ ਇੰਡੀਆਂ ਦੀਆਂ ਖੂਫੀਆ ਏਜੰਸੀਆ ਨਿਰੰਤਰ ਬਾਹਰਲੇ ਮੁਲਕਾਂ ਵਿਚ ਅਤੇ ਇੰਡੀਆਂ ਵਿਚ ਸਿੱਖਾਂ ਨੂੰ ਮਾਰਨ ਦੀ ਸਾਜਿਸ ਉਤੇ ਅਮਲ ਕਰ ਰਹੀਆ ਹਨ, ਤਾਂ ਇਸ ਗੱਲ ਤੋ ਵੀ ਇਨਕਾਰ ਨਹੀ ਕੀਤਾ ਜਾ ਸਕਦਾ ਕਿ ਆਉਣ ਵਾਲੀਆ ਜੰਮੂ-ਕਸ਼ਮੀਰ ਦੀਆਂ ਚੋਣਾਂ ਵਿਚ ਇਹ ਖੂਫੀਆ ਏਜੰਸੀਆਂ ਕਸ਼ਮੀਰੀ ਮੁਸਲਮਾਨਾਂ ਨੂੰ ਉਸੇ ਤਰ੍ਹਾਂ ਨਿਸ਼ਾਨਾਂ ਬਣਾਉਣਗੀਆਂ ਜਿਵੇ ਸਿੱਖ ਕੌਮ ਨੂੰ ।”
ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇੰਡੀਅਨ ਹੁਕਮਰਾਨਾਂ ਵੱਲੋਂ ਇਕ ਡੂੰਘੀ ਸਾਜਿਸ ਤਹਿਤ ਸਿੱਖਾਂ, ਮੁਸਲਮਾਨਾਂ, ਘੱਟ ਗਿਣਤੀਆਂ ਉਤੇ ਕਤਲੇਆਮ ਕਰਨ ਦੀਆਂ ਸਾਜਿਸਾਂ ਵਿਰੁੱਧ ਸਖਤ ਸਟੈਡ ਲੈਦੇ ਹੋਏ ਅਤੇ ਸੁਚੇਤ ਰਹਿਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਗੱਲ ਤੋ ਪੂਰਨ ਸੁਚੇਤ ਹੈ ਕਿ ਇੰਡੀਆ ਦੀ ਸੁਰੱਖਿਆ ਕੈਬਨਿਟ ਕਮੇਟੀ ਨੇ ਹੀ ਸਿੱਖਾਂ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਹੈ । ਜੋ ਕਿ ਵਜੀਰ ਏ ਆਜਮ ਸ੍ਰੀ ਮੋਦੀ ਅਤੇ ਕੈਬਨਿਟ ਸੁਰੱਖਿਆ ਕਮੇਟੀ ਦੀ ਪ੍ਰਵਾਨਗੀ ਤੋ ਬਿਨ੍ਹਾਂ ਇਹ ਅਮਲ ਹੋ ਹੀ ਨਹੀ ਸਕਦਾ । ਸਿੱਖਾਂ ਨੂੰ ਕਤਲ ਕਰਨ ਦੀ ਨੀਤੀ ਤੇ ਅਮਲ ਕਰਕੇ ਇੰਡੀਆਂ ਨੇ ਅਮਰੀਕਾ, ਕੈਨੇਡਾ, ਬਰਤਾਨੀਆ, ਇਸਲਾਮਿਕ ਪਾਕਿਸਤਾਨ ਦੀ ਪ੍ਰਭੂਸਤਾ ਦਾ ਉਲੰਘਣ ਹੀ ਨਹੀ ਕੀਤਾ ਬਲਕਿ ਅਮਰੀਕਾ ਦੀ ਮੁਨਰੋ ਡਾਕਟਰੀਨ ਦਾ ਵੀ ਘਾਣ ਕੀਤਾ ਹੈ । ਇਸੇ ਸੋਚ ਅਧੀਨ ਹਰਿਆਣਾ ਤੇ ਪੰਜਾਬ ਵਿਚ ਹਕੂਮਤੀ ਤੰਤਰ ਅਧੀਨ ਅਪਰਾਧ ਕੀਤੇ ਗਏ ਹਨ । ਜਿਨ੍ਹਾਂ ਵਿਚ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ ਮਲਿਕ, ਸੁਖਦੂਲ ਸਿੰਘ, ਅਵਤਾਰ ਸਿੰਘ ਖੰਡਾ, ਪਰਮਜੀਤ ਸਿੰਘ ਪੰਜਵੜ ਅਤੇ ਲਖਬੀਰ ਸਿੰਘ ਰੋਡੇ, ਦੀਪ ਸਿੰਘ ਸਿੱਧੂ, ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਕੋਸਿਸ ਕੀਤੀ ਗਈ । ਜੋ ਕਿ ਕੌਮਾਂਤਰੀ ਪੱਧਰ ਦੇ ਵੱਡੇ ਜੁਰਮ ਹਨ । ਇਸ ਕਤਲੇਆਮ ਵਿਚ ਜੋ ਵੀ ਦੋਸ਼ੀ ਹਨ ਉਨ੍ਹਾਂ ਅਪਰਾਧੀਆ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ ਅਵੱਸ ਹੋਣੀ ਚਾਹੀਦੀ ਹੈ । ਉਪਰੋਕਤ ਦੋਸ਼ੀਆਂ ਵਿਚ ਸ੍ਰੀ ਮੋਦੀ, ਅਮਿਤ ਸ਼ਾਹ, ਜੈਸੰਕਰ, ਰਾਜਨਾਥ ਸਿੰਘ, ਅਜੀਤ ਡੋਵਾਲ, ਰਵੀ ਸਿਨ੍ਹਾ ਅਤੇ ਸੰਮਤ ਗੋਇਲ ਸਾਰੇ ਕਾਤਲ ਆਉਣੇ ਚਾਹੀਦੇ ਹਨ ਜਿਨ੍ਹਾਂ ਨੇ ਮਨੁੱਖਤਾ ਦਾ ਘਾਣ ਕੀਤਾ ਹੈ ਅਤੇ ਕੌਮਾਂਤਰੀ ਕਾਨੂੰਨਾਂ ਦਾ ਉਲੰਘਣ ਕੀਤਾ ਹੈ । ਕਿਉਂਕਿ ਇਨ੍ਹਾਂ ਨੇ ਦੋਸਤਾਂ ਮੁਲਕਾਂ ਨਾਲ ਵੀ ਵੱਡਾ ਫਰੇਬ ਕੀਤਾ ਹੈ ਜੋ ਕੌਮਾਂਤਰੀ ਪੱਧਰ ਦਾ ਵੱਡਾ ਅਪਰਾਧ ਹੈ ।
ਸਿੱਖ ਕੌਮ ਇਨਸਾਫ ਦੇ ਬਿਨ੍ਹਾਂ ਤੇ ਮੰਗ ਕਰਦੀ ਹੈ ਕਿ ਇਨ੍ਹਾਂ ਸਭ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਧੀਨ ਕੌਮਾਂਤਰੀ ਅਦਾਲਤ, ਇੰਟਰਨੈਸ਼ਨਲ ਕਰੀਮੀਨਲ ਕੋਰਟ ਆਫ ਹੇਗ ਦੇ ਰਾਹੀ ਸਜਾਵਾਂ ਮਿਲਣ ਦਾ ਪ੍ਰਬੰਧ ਹੋਵੇ ਜਿਨ੍ਹਾਂ ਨੇ ਸਿੱਖ ਨੌਜਵਾਨੀ ਦਾ ਗੈਰ ਕਾਨੂੰਨੀ ਅਤੇ ਗੈਰ ਇਨਸਾਨੀਅਤ ਤੌਰ ਤੇ ਕਤਲੇਆਮ ਕੀਤੇ ਹਨ ।