ਬੀਬੀ ਮਧੂਮਿਤਾ ਸਪਤਨੀ ਕੰਵਰਵਿਜੇ ਪ੍ਰਤਾਪ ਸਿੰਘ ਐਮ.ਐਲ.ਏ. ਅੰਮ੍ਰਿਤਸਰ ਦੇ ਅਕਾਲ ਚਲਾਣੇ ‘ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 27 ਸਤੰਬਰ ( ) “ਬੀਬੀ ਮਧੂਮਿਤਾ ਜੋ ਕਿ ਅੰਮ੍ਰਿਤਸਰ ਤੋਂ ਮੌਜੂਦਾ ਆਮ ਆਦਮੀ ਪਾਰਟੀ ਦੇ ਐਮ.ਐਲ.ਏ. ਕੰਵਰਵਿਜੇ ਪ੍ਰਤਾਪ ਸਿੰਘ ਹਨ, ਦੀ ਧਰਮ ਸਪਤਨੀ ਵੱਲੋ ਆਪਣੇ ਮਿਲੇ ਸਵਾਸਾਂ ਦੀ ਪੂੰਜੀ ਪੂਰਨ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜਿਸ ਨਾਲ ਕੰਵਰਵਿਜੇ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ, ਸੰਬੰਧੀਆਂ ਨੂੰ ਇਕ ਅਸਹਿ ਤੇ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਜਿਸ ਨਾਲ ਡੂੰਘਾ ਸਦਮਾ ਪਹੁੰਚਿਆ ਹੈ । ਉਨ੍ਹਾਂ ਦੇ ਇਸ ਦੁੱਖ ਦੀ ਘੜੀ ਵਿਚ ਸਮੂਲੀਅਤ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਜਦੋ ਵੀ ਕਿਸੇ ਇਨਸਾਨ ਦਾ ਜੀਵਨਸਾਥੀ ਅਚਾਨਕ ਵਿਛੋੜਾ ਦੇ ਦਿੰਦਾ ਹੈ ਤਾਂ ਉਸ ਇਨਸਾਨ ਦੀ ਦੁਨਿਆਵੀ ਤੇ ਜਿੰਦਗਾਨੀ ਸਥਿਤੀ ਉਤੇ ਇਕ ਬਹੁਤ ਵੱਡਾ ਬੋਝ ਵੀ ਪੈ ਜਾਂਦਾ ਹੈ ਅਤੇ ਉਸ ਸਦਮੇ ਨੂੰ ਇਸ ਲਈ ਬਰਦਾਸਤ ਕਰਨਾ ਮੁਸਕਿਲ ਹੁੰਦਾ ਹੈ । ਪਰ ਕਿਉਂਕਿ ਸਾਨੂੰ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਨੇ ਅਜਿਹੇ ਸਮਿਆ ਤੇ ਉਸ ਅਕਾਲ ਪੁਰਖ ਦੇ ਭਾਣੇ ਵਿਚ ਵਿਚਰਣ ਦੀ ਹਦਾਇਤ ਕੀਤੀ ਹੋਈ ਹੈ । ਇਸ ਲਈ ਅਸੀ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਅਰਜੋਈ ਕਰਦੇ ਹਾਂ ਕਿ ਵਿਛੜੀ ਆਤਮਾ ਬੀਬੀ ਮਧੂਮਿਤਾ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸਣ ਅਤੇ ਕੰਵਰਵਿਜੇ ਪ੍ਰਤਾਪ ਸਿੰਘ ਤੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਬਖਸਣ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੰਵਰਵਿਜੇ ਪ੍ਰਤਾਪ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਜਾਹਰ ਕਰਦੇ ਹੋਏ ਅਤੇ ਵਿਛੜੀ ਨੇਕ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ ।