ਸ. ਕੁਲਦੀਪ ਸਿੰਘ ਪਹਿਲਵਾਨ ਮਾਜਰੀ ਸੋਢੀਆ ਨੂੰ ਮੈਂਬਰ ਅਗਜੈਕਟਿਵ ਨਿਯੁਕਤ ਕੀਤਾ ਜਾਂਦਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ, 22 ਮਾਰਚ ( ) “ਸ. ਕੁਲਦੀਪ ਸਿੰਘ ਪਹਿਲਵਾਨ ਜੋ ਜਿ਼ਲ੍ਹਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਫ਼ਤਹਿਗੜ੍ਹ ਸਾਹਿਬ ਦੀ ਬਾਖੂਬੀ ਸੇਵਾ ਨਿਭਾਉਦੇ ਆ ਰਹੇ ਸਨ, ਜਿਨ੍ਹਾਂ ਨੇ ਹੁਣੇ ਹੀ 2022 ਦੀਆਂ ਵਿਧਾਨ ਸਭਾ ਹੋਈਆ ਚੋਣਾਂ ਵਿਚ ਬਹੁਤ ਹੀ ਸਿੱਦਤ, ਸੰਜ਼ੀਦਗੀ ਅਤੇ ਜਿ਼ੰਮੇਵਾਰੀ ਨਾਲ ਪਾਰਟੀ ਦਾ ਚੋਣ ਪ੍ਰਚਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਬੀਤੇ ਸਮੇਂ ਵਿਚ ਪਾਰਟੀ ਵੱਲੋਂ ਸਮੇਂ-ਸਮੇਂ ਤੇ ਮਿਲੀਆ ਜਿ਼ੰਮੇਵਾਰੀਆ ਨੂੰ ਨਿਭਾਇਆ ਹੈ । ਉਨ੍ਹਾਂ ਦੀਆਂ ਲੰਮੇ ਸਮੇ ਦੀਆਂ ਪਾਰਟੀ ਪ੍ਰਤੀ ਪੰਥਕ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਦੇ ਸਤਿਕਾਰ ਵਿਚ ਵਾਧਾ ਕਰਦੇ ਹੋਏ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਜੈਕਟਿਵ ਕਮੇਟੀ ਮੈਬਰ ਦੇ ਤੌਰ ਤੇ ਨਿਯੁਕਤ ਕੀਤਾ ਜਾਂਦਾ ਹੈ ਜੋ ਕਿ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਪਾਰਟੀ ਜਿ਼ੰਮੇਵਾਰੀਆ ਨਿਭਾਉਣ ਦੇ ਨਾਲ-ਨਾਲ ਕੌਮੀ ਪੱਧਰ ਦੀਆਂ ਜਿ਼ੰਮੇਵਾਰੀਆ ਨੂੰ ਵੀ ਨਿਭਾਉਣ ਦੇ ਫਰਜ ਅਦਾ ਕਰਨਗੇ ਅਤੇ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੁੱਚੇ ਪਿੰਡਾਂ, ਹਲਕਿਆ, ਸਰਕਲਾਂ ਵਿਚ ਜਾ ਕੇ ਆਪਣੀ ਭਰਪੂਰ ਵਾਕਫੀਅਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਵਿਚ ਵੀ ਨਿਰੰਤਰ ਜਿ਼ੰਮੇਵਾਰੀਆ ਨਿਭਾਉਦੇ ਰਹਿਣਗੇ ।”

ਇਹ ਨਿਯੁਕਤੀ ਅੱਜ ਇਥੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ. ਕੁਲਦੀਪ ਸਿੰਘ ਪਹਿਲਵਾਨ ਮਾਜਰੀ ਸੋਢੀਆ ਜਰਨਲ ਸਕੱਤਰ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਹੋਰ ਵੱਡੀ ਜਿ਼ੰਮੇਵਾਰੀ ਸੌਪਦੇ ਹੋਏ ਅਗਜੈਕਟਿਵ ਮੈਬਰ ਦੀ ਨਿਯੁਕਤੀ ਕਰਦੇ ਹੋਏ ਭਰਵੇ ਇਕੱਠ ਵਿਚ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਿਰਪਾਓ ਭੇਟ ਕਰਦੇ ਹੋਏ ਕੀਤੀ । ਇਸ ਨਿਯੁਕਤੀ ਦਾ ਐਲਾਨ ਕਰਦੇ ਸਮੇਂ ਸ. ਸਿਮਰਨਜੀਤ ਸਿੰਘ ਮਾਨ ਦੇ ਨਾਲ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਲਖਵੀਰ ਸਿੰਘ ਮੁੱਖ ਦਫਤਰ ਸਕੱਤਰ, ਰਣਦੀਪ ਸਿੰਘ ਸਕੱਤਰ, ਗੁਰਮੁੱਖ ਸਿੰਘ ਸ਼ਮਸਪੁਰ, ਪਵਨਪ੍ਰੀਤ ਸਿੰਘ ਢੋਲੇਵਾਲ ਆਦਿ ਆਗੂ ਅਤੇ ਪੰਜਾਬ ਦੇ ਵੱਖ-ਵੱਖ ਜਿ਼ਲਿਆ ਤੋ ਆਏ ਪਾਰਟੀ ਵਰਕਰ, ਨੌਜ਼ਵਾਨ ਹਾਜਰ ਸਨ ।

Leave a Reply

Your email address will not be published. Required fields are marked *