ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਨੂੰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤੇ ਸਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 06 ਜਨਵਰੀ () ਸ਼ਹੀਦ ਭਾਈ ਬੇਅੰਤ ਸਿੰਘ ਸ਼ਹੀਦ ਭਾਈ ਸਤਵੰਤ ਸਿੰਘ ਸ਼ਹੀਦ ਭਾਈ ਕੇਹਰ ਸਿੰਘ ਜੀ ਦੀ ਯਾਦ ਵਿੱਚ ਅੱਜ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਉਹਨਾਂ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਬੇਨਤੀ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਕਰਨ ਵਾਲੀ ਬੀਬੀ ਇੰਦਰਾ ਨੂੰ ਸੋਧਣ ਵਾਲੇ ਭਾਈ ਸਤਵੰਤ ਸਿੰਘ ਭਾਈ ਬੇਅੰਤ ਸਿੰਘ ਭਾਈ ਕੇਹਰ ਸਿੰਘ ਜੀ ਦੀ ਯਾਦ ਵਿੱਚ ਅੱਜ ਸ਼ਹੀਦੀ ਦਿਹਾੜਾ ਮਨਾਇਆ ਗਿਆ ਹੈ । ਉਹਨਾਂ ਨੇ ਦੱਸਿਆ ਕਿ ਅੱਜ ਅਸੀਂ ਸਮੁੱਚੀ ਪਾਰਟੀ ਵੱਲੋਂ ਇਸ ਸਮਾਗਮ ਵਿੱਚ ਹਾਜ਼ਰ ਹੋਏ ਹਾਂ । ਉਨ੍ਹਾਂ ਦੱਸਿਆ ਕਿ ਮੋਦੀ ਵੱਲੋਂ ਲਗਾਤਾਰ ਸਿੱਖਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ ਅਸੀਂ ਬਿਨਾਂ ਕਿਸੇ ਖੂਨ-ਖਰਾਬੇ ਦੇ ਆਜ਼ਾਦੀ ਅਤੇ ਵੱਖਰਾ ਦੇਸ਼ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਅਸੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਹਾਂ ਅਤੇ ਜੇਕਰ ਮੋਦੀ ਦੀ ਕੈਬਨਿਟ ਨੇ ਸਿੱਖਾਂ ਦੀ ਗੱਲ ਨਾ ਸੁਣੀ ਤਾਂ ਸਿੱਖ ਉਨ੍ਹਾਂ ਤੋਂ ਦੂਰ ਹੋ ਜਾਣਗੇ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਸਰਦਾਰ ਮਾਨ ਨੇ ਕਿਹਾ ਅਸੀਂ ਲੰਬੇ ਸਮੇਂ ਤੋਂ ਖਾਲਿਸਤਾਨ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਾਂ ਅਤੇ ਜੇਕਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਖਾਲਿਸਤਾਨ ਦੇ ਮੁੱਦੇ ਦਾ ਸਮੱਰਥਨ ਨਹੀਂ ਕਰ ਰਹੀ ਤਾਂ ਅਸੀਂ ਉਨ੍ਹਾਂ ਦਾ ਸਮਰੱਥਨ ਨਹੀਂ ਕਰਾਂਗੇ। ਉਹਨਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਹੋਏ ਸੰਘਰਸ਼ ਅੱਗੇ ਤੋਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਬਣਿਆ ਹੈ ਇਹ ਪੰਥ ਦੀ ਅਤੇ ਸਿੱਖਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਪਾਰਟੀ ਹੈ ਉਹਨਾਂ ਨੇ ਇਥੇ ਇਹ ਵੀ ਕਿਹਾ ਕਿ ਜੇਕਰ ਸੰਤਾਂ ਵੱਲੋਂ ਆਰੰਭੇ ਹੋਏ ਸੰਘਰਸ਼ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਸਮੱਰਥਕ ਸਾਡੀ ਪਾਰਟੀ ਨਾਲ ਰਲਣਗੇ ਤਾਂ ਅਸੀਂ ਜੀ ਆਇਆਂ ਨੂੰ ਵੀ ਕਰਦੇ ਹਾਂ ।