ਸ. ਹਰਚੰਦ ਸਿੰਘ ਬਾਠ ਘੁਮੰਡਗੜ੍ਹ ਜ: ਸਕੱਤਰ ਫਤਹਿਗੜ੍ਹ ਸਾਹਿਬ ਦੇ ਅਕਾਲ ਚਲਾਣੇ ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 08 ਜੁਲਾਈ ( ) “ਸ. ਹਰਚੰਦ ਸਿੰਘ ਬਾਠ ਵਾਸੀ ਘੁਮੰਡਗੜ੍ਹ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਬਤੌਰ ਜਰਨਲ ਸਕੱਤਰ ਦੀ ਲੰਮੇ ਸਮੇ ਤੋ ਪੂਰੀ ਇਮਾਨਦਾਰੀ, ਦ੍ਰਿੜਤਾ ਨਾਲ ਜਿੰਮੇਵਾਰੀ ਨਿਭਾਉਦੇ ਆ ਰਹੇ ਸਨ ਅਤੇ ਬਹੁਤ ਹੀ ਨੇਕ ਨਿਮਰਤਾ ਤੇ ਸੇਵਾ ਭਾਵ ਵਾਲੀ ਆਤਮਾ ਸਨ, ਉਹ ਕੁਝ ਦਿਨ ਪਹਿਲੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਨ੍ਹਾਂ ਦੇ ਚਲੇ ਜਾਣ ਨਾਲ ਕੇਵਲ ਸਮੁੱਚੇ ਬਾਠ ਪਰਿਵਾਰ ਨੂੰ ਹੀ ਵੱਡਾ ਘਾਟਾ ਨਹੀ ਪਿਆ ਬਲਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਤੋ ਵੀ ਇਕ ਨੇਕ ਆਤਮਾ ਦਾ ਵਿਛੋੜਾ ਪੈ ਗਿਆ ਹੈ ਜੋ ਅਸਹਿ ਤੇ ਅਕਹਿ ਹੈ । ਅਸੀ ਇਸ ਦੁੱਖ ਦੀ ਘੜੀ ਵਿਚ ਸਮੁੱਚੇ ਬਾਠ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਜਿਥੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਗੁਰੂ ਚਰਨਾਂ ਵਿਚ ਅਰਦਾਸ ਕਰਦੇ ਹਾਂ, ਉਥੇ ਸਮੁੱਚੇ ਬਾਠ ਪਰਿਵਾਰ, ਪਾਰਟੀ ਮੈਬਰਾਂ ਤੇ ਇਲਾਕਾ ਨਿਵਾਸੀਆ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿਸ ਕਰਨ ਦੀ ਅਰਜੋਈ ਵੀ ਕਰਦੇ ਹਾਂ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪਾਰਟੀ ਦੇ ਸੀਨੀਅਰ ਮੈਬਰਾਂ ਨੇ ਸਮੂਹਿਕ ਤੌਰ ਤੇ ਵਿਛੜੀ ਆਤਮਾ ਦੀ ਸਾਂਤੀ ਲਈ ਅਰਦਾਸ ਕਰਦੇ ਹੋਏ ਕੀਤਾ । ਪਾਰਟੀ ਨੇ ਸ. ਬਲਦੇਵ ਸਿੰਘ, ਸ. ਬਲਵਿੰਦਰ ਸਿੰਘ ਅਤੇ ਸ. ਹਰਵਿੰਦਰ ਸਿੰਘ ਜੋ ਸ. ਹਰਚੰਦ ਸਿੰਘ ਦੇ ਭਰਾ ਹਨ ਅਤੇ ਉਨ੍ਹਾਂ ਦੇ ਬੱਚਿਆਂ, ਭਤੀਜਿਆ, ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਮੁੱਚੇ ਵਰਕਰ ਅਤੇ ਪਾਰਟੀ ਮੈਬਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ 15 ਜੁਲਾਈ 2025 ਨੂੰ 12 ਵਜੇ ਤੋ 1 ਵਜੇ ਤੱਕ ਗੁਰੂਘਰ ਘੁਮੰਡਗੜ੍ਹ ਵਿਖੇ ਪੈਣਗੇ । ਸਭ ਅਰਦਾਸ ਵਿਚ ਸਾਮਿਲ ਹੋਣ ।