ਮੁੱਖ ਮੰਤਰੀ ਪੰਜਾਬ ਵੱਲੋਂ ਗੈਂਗਸਟਰ ਵਿਰੁੱਧ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਸਹੀ, ਪਰ ਇਨ੍ਹਾਂ ਨੂੰ ਸਹੀ ਜਿ਼ੰਦਗੀ ਜਿਊਂਣ ਲਈ ਉੱਚ ਪੱਧਰੀ ਕਮੇਟੀ ਕਾਇਮ ਹੋਵੇ : ਮਾਨ

ਚੰਡੀਗੜ੍ਹ, 06 ਅਪ੍ਰੈਲ ( ) “ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ੀਲੀਆਂ ਵਸਤਾਂ ਦੇ ਕਾਰੋਬਾਰ ਕਰਨ ਵਾਲੇ ਅਤੇ ਹੋਰ ਅਪਰਾਧਿਕ ਕਾਰਵਾਈਆ ਕਰਨ ਵਾਲੇ ਗੈਂਗਸਟਰਾਂ ਦੇ ਕੰਮ ਨੂੰ ਖਤਮ ਕਰਨ ਲਈ ਬਣਾਈ ਗਈ ਟਾਸਕ ਫੋਰਸ ਦਾ ਫੈਸਲਾ ਦਰੁਸਤ ਹੈ, ਪਰ ਜੋ ਅਪਰਾਧਿਕ ਕੰਮ ਕਰਨ ਵਾਲੇ ਗੈਗਸਟਰ ਇਸ ਗਲਤ ਕੰਮ ਵਿਚ ਰੁੱਝੇ ਹੋਏ ਹਨ, ਉਨ੍ਹਾਂ ਨੂੰ ਝੂਠੇ ਪੁਲਿਸ ਮੁਕਾਬਲਿਆ ਵਿਚ ਸਰੀਰਕ ਤੌਰ ਤੇ ਖਤਮ ਕਰਨ ਦੀ ਇਜਾਜਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਬਿਲਕੁਲ ਨਹੀਂ ਦੇਵੇਗਾ । ਉਨ੍ਹਾਂ ਨੂੰ ਸਹੀ ਰਸਤੇ ਤੇ ਲਿਆਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਉੱਘੇ ਕਾਨੂੰਨਦਾਨ ਸ੍ਰੀ ਰੰਜਨ ਲਖਨਪਾਲ ਵਰਗੀ ਸਖਸ਼ੀਅਤ ਦੀ ਅਗਵਾਈ ਹੇਠ ਸਰਕਾਰ ਵੱਲੋ ਇਕ ਕਮੇਟੀ ਤੁਰੰਤ ਕਾਇਮ ਹੋਣੀ ਚਾਹੀਦੀ ਹੈ ਜੋ ਇਨ੍ਹਾਂ ਗੈਂਗਸਟਰਾਂ ਨਾਲ ਖੁੱਲ੍ਹੀ ਗੱਲਬਾਤ ਕਰਕੇ, ਉਨ੍ਹਾਂ ਨੂੰ ਇਸ ਅਪਰਾਧਿਕ ਕਾਰਵਾਈਆ ਦੇ ਰਸਤਿਆ ਉਤੋ ਵਾਪਸ ਮੋੜਨ ਅਤੇ ਇਕ ਚੰਗੇ ਸ਼ਹਿਰੀਆ ਦੀ ਤਰ੍ਹਾਂ ਜਿੰਦਗੀ ਜਿਊਂਣ ਦਾ ਮੌਕਾ ਪ੍ਰਦਾਨ ਕਰ ਸਕੇ । ਅਜਿਹਾ ਕਰਨ ਲਈ ਇਨ੍ਹਾਂ ਗੈਂਗਸਟਰਾਂ ਨੂੰ ਉਪਰੋਕਤ ਬਣਨ ਵਾਲੀ ਕਮੇਟੀ ਨਾਲ ਗੱਲਬਾਤ ਕਰਨ ਲਈ ਘੱਟੋ-ਘੱਟ 15 ਦਿਨ ਦਾ ਸਮਾਂ ਦੇਣਾ ਚਾਹੀਦਾ ਹੈ ਅਤੇ ਅਜਿਹਾ ਕਰਨ ਵਾਲੇ ਗੈਂਗਸਟਰਾਂ ਦੀ ਸਰੀਰਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਕਿ ਅਜਿਹੀ ਟਾਸਕ ਫੋਰਸ ਉਨ੍ਹਾਂ ਦੇ ਝੂਠੇ ਮੁਕਾਬਲੇ ਬਣਾਕੇ ਉਨ੍ਹਾਂ ਨੂੰ ਸਰੀਰਕ ਤੌਰ ਤੇ ਖਤਮ ਕਰਨ ਅਤੇ ਮਨੁੱਖੀ ਅਧਿਕਾਰਾਂ ਦਾ ਹਨਨ ਕਰਨ ਦੀ ਪਿਰਤ ਸੁਰੂ ਨਾ ਕਰ ਸਕੇ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋ ਗੈਰ-ਅਪਰਾਧਿਕ ਕਾਰਵਾਈਆ ਨੂੰ ਮੁਕੰਮਲ ਤੌਰ ਤੇ ਠੱਲ੍ਹ ਪਾਉਣ ਲਈ ਬਣਾਈ ਗਈ ਪੁਲਿਸ ਅਧਿਕਾਰੀਆ ਦੀ ਅਗਵਾਈ ਹੇਠ ਟਾਸਕ ਫੋਰਸ ਦੇ ਗਠਨ ਦਾ ਸਵਾਗਤ ਕਰਦੇ ਹੋਏ, ਝੂਠੇ ਪੁਲਿਸ ਮੁਕਾਬਲਿਆ ਦੀ ਬਿਲਕੁਲ ਵੀ ਇਜਾਜਤ ਨਾ ਦੇਣ ਅਤੇ ਇਨ੍ਹਾਂ ਗੈਂਗਸਟਰਾਂ ਨਾਲ ਗੱਲਬਾਤ ਕਰਨ ਲਈ ਅਤੇ ਉਨ੍ਹਾਂ ਦੀ ਕਾਨੂੰਨੀ ਤੌਰ ਤੇ ਮਦਦ ਕਰਨ ਲਈ ਸ੍ਰੀ ਰੰਜਨ ਲਖਨਪਾਲ ਐਡਵੋਕੇਟ ਵਰਗੇ ਸੂਝਵਾਨ ਕਾਨੂੰਨਦਾਨਾਂ ਦੀ ਅਗਵਾਈ ਹੇਠ ਕਮੇਟੀ ਬਣਾਉਣ ਅਤੇ ਇਸ ਅਮਲ ਨੂੰ 15 ਦਿਨ ਦਾ ਸੁਰੱਖਿਆ ਸਮਾਂ ਦੇਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ ।

Leave a Reply

Your email address will not be published. Required fields are marked *