ਸ. ਗੁਰਵਿੰਦਰ ਸਿੰਘ, ਜੀਜਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਹੋਏ ਅਕਾਲ ਚਲਾਣੇ ‘ਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 30 ਜੁਲਾਈ ( ) “ਸ. ਗੁਰਵਿੰਦਰ ਸਿੰਘ ਨਿਵਾਸੀ ਖਾਰ੍ਹਾ ਜਿ਼ਲ੍ਹਾ ਤਰਨਤਾਰਨ ਜੋ ਕਿ ਸਾਡੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਐਕਟਿੰਗ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਰਿਸਤੇਦਾਰੀ ਵਿਚ ਜੀਜਾ ਜੀ ਹਨ, ਉਹ ਬੀਤੇ ਦਿਨੀਂ ਇਕ ਵਾਪਰੇ ਦੁਖਾਂਤ ਵਿਚ ਅਚਾਨਕ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ । ਜਿਸ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਖਾਰ੍ਹਾ ਪਰਿਵਾਰ ਦੇ ਮਿੱਤਰ, ਸੰਬੰਧੀਆਂ ਨੂੰ ਇਕ ਅਸਹਿ ਤੇ ਅਕਹਿ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਅਸੀ ਇਸ ਦੁੱਖ ਦੀ ਘੜੀ ਵਿਚ ਜਥੇਦਾਰ ਸਾਹਿਬ ਅਤੇ ਖਾਰ੍ਹਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਛੜੀ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਸੰਬੰਧਤ ਵੱਡੀ ਪੀੜ੍ਹਾ ਵਿਚ ਗੁਜਰ ਰਹੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿਸ ਕਰਨ ਦੀ ਅਰਜੋਈ ਵੀ ਕਰਦੇ ਹਾਂ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਥੇਦਾਰ ਗੜਗੱਜ ਸਾਹਿਬ ਜੀ ਦੇ ਰਿਸਤੇਦਾਰੀ ਵਿਚ ਜੀਜਾ ਲੱਗਦੇ ਸ. ਗੁਰਵਿੰਦਰ ਸਿੰਘ ਦੇ ਅਚਾਨਕ ਹੋਏ ਅਕਾਲ ਚਲਾਣੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਅਤੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਨਾਲ ਆਤਮਿਕ ਤੌਰ ਤੇ ਦੁੱਖ ਸਾਂਝਾ ਕਰਦੇ ਹੋਏ ਕੀਤਾ ।