ਸ. ਕੁਲਦੀਪ ਸਿੰਘ ਪਹਿਲਵਾਨ ਦੇ ਭਤੀਜੇ ਕਾਕਾ ਪਰਮਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 10 ਦਸੰਬਰ ( ) “ਕਾਕਾ ਪਰਮਜੀਤ ਸਿੰਘ ਸਪੁੱਤਰ ਸ. ਅਮਰ ਸਿੰਘ ਵਾਸੀ ਸਲੇਮਪੁਰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਜੋ ਕਿ ਸ. ਕੁਲਦੀਪ ਸਿੰਘ ਪਹਿਲਵਾਨ ਹਲਕਾ ਇੰਨਚਾਰਜ ਫਤਹਿਗੜ੍ਹ ਸਾਹਿਬ ਦੇ ਭਤੀਜੇ ਸਨ, ਉਹ ਬੀਤੇ ਕੁਝ ਦਿਨ ਪਹਿਲੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਐਨੀ ਛੋਟੀ ਉਮਰ ਵਿਚ ਹੋਏ ਇਸ ਅਕਾਲ ਚਲਾਣੇ ਉਤੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੇ ਸਮੁੱਚੀ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ. ਕੁਲਦੀਪ ਸਿੰਘ ਪਹਿਲਵਾਨ ਦੇ ਸਮੁੱਚੇ ਪਰਿਵਾਰਿਕ ਮੈਬਰਾਂ, ਸੰਬੰਧੀਆ ਨਾਲ ਜਿਥੇ ਹਮਦਰਦੀ ਪ੍ਰਗਟ ਕੀਤੀ, ਉਥੇ ਵਿਛੜੀ ਨੌਜਵਾਨ ਨੇਕ ਆਤਮਾ ਦੀ ਸ਼ਾਂਤੀ ਲਈ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਅਰਜੋਈ ਵੀ ਕੀਤੀ । ਇਹ ਸਮੁੱਚਾ ਪਰਿਵਾਰ ਬਹੁਤ ਹੀ ਪੰਥਕ ਖਿਆਲਾਤਾਂ ਦਾ ਧਾਰਨੀ ਅਤੇ ਪੰਥ ਦੇ ਹਰ ਹੁਕਮ ਉਤੇ ਫੁੱਲ ਚੜਾਉਣ ਵਾਲਾ, ਸੇਵਾ ਭਾਵਨਾ ਵਾਲਾ ਪਰਿਵਾਰ ਹੈ । ਕਾਕਾ ਪਰਮਜੀਤ ਸਿੰਘ ਵੀ ਆਪਣੇ ਪਿਤਾ, ਤਾਇਆ ਦੀ ਤਰ੍ਹਾਂ ਪਾਰਟੀ ਦੀਆਂ ਗਤੀਵਿਧੀਆ ਵਿਚ ਵੱਧ ਚੜ੍ਹਕੇ ਯੋਗਦਾਨ ਪਾਉਦਾ ਰਹਿੰਦਾ ਸੀ । ਉਸਦੇ ਚਲੇ ਜਾਣ ਨਾਲ ਪਾਰਟੀ ਨੂੰ ਵੀ ਵੱਡਾ ਘਾਟਾ ਪਿਆ ਹੈ । ਅਸੀ ਇਸ ਸਦਮੇ ਵਿਚ ਸਲੇਮਪੁਰ ਪਰਿਵਾਰ ਦੇ ਇਸ ਦੁੱਖ ਦੀ ਘੜੀ ਵਿਚ ਸਮੂਲੀਅਤ ਕਰਦੇ ਹੋਏ ਸਭਨਾਂ ਨੂੰ ਉਸ ਅਕਾਲ ਪੁਰਖ ਦੇ ਭਾਣੇ ਵਿਚ ਵਿਚਰਣ ਦੀ ਅਰਜੋਈ ਵੀ ਕਰਦੇ ਹਾਂ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅਤੇ ਪਾਰਟੀ ਦੀ ਸਮੁੱਚੀ ਲੀਡਰਸਿਪ ਜਿਨ੍ਹਾਂ ਵਿਚ ਸ. ਇਮਾਨ ਸਿੰਘ ਮਾਨ ਐਕਟਿੰਗ ਪ੍ਰਧਾਨ, ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਅਵਤਾਰ ਸਿੰਘ ਖੱਖ, ਉਪਕਾਰ ਸਿੰਘ ਸੰਧੂ, ਗੁਰਜੰਟ ਸਿੰਘ ਕੱਟੂ, ਅੰਮ੍ਰਿਤਪਾਲ ਸਿੰਘ ਛੰਦੜਾ (ਜਰਨਲ ਸਕੱਤਰ), ਡਾ. ਹਰਜਿੰਦਰ ਸਿੰਘ ਜੱਖੂ, ਸਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਸਵਰਨ ਸਿੰਘ ਫਾਟਕ ਮਾਜਰੀ, ਭੁਪਿੰਦਰ ਸਿੰਘ ਫਤਿਹਪੁਰ, ਜੋਗਿੰਦਰ ਸਿੰਘ ਸੈਪਲਾ, ਸਿਵਦੇਵ ਸਿੰਘ ਬਾਗਸਿਕੰਦਰ, ਗੁਰਪ੍ਰੀਤ ਸਿੰਘ ਝਾਮਪੁਰ, ਜਸਪਾਲ ਸਿੰਘ ਗਿੱਲ, ਕਰਨੈਲ ਸਿੰਘ ਬਰਾਸ, ਅਜੈਬ ਸਿੰਘ ਹਿੰਦੂਪੁਰ, ਸੁਖਦੇਵ ਸਿੰਘ ਗੱਗੜਵਾਲ, ਗੁਰਮੁੱਖ ਸਿੰਘ ਸਮਸਪੁਰ, ਪਰਮਿੰਦਰ ਸਿੰਘ ਨਾਨੋਵਾਲ, ਲਲਿਤ ਮੋਹਨ ਸਿੰਘ, ਹਿੰਮਤ ਸਿੰਘ ਆਦਿ ਆਗੂ ਹਾਜਰ ਸਨ । ਕਾਕਾ ਪਰਮਜੀਤ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਰਖਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀਦੇ ਭੋਗ ਦੀ ਅਰਦਾਸ ਮਿਤੀ 16 ਦਸੰਬਰ ਦਿਨ ਮੰਗਲਵਾਰ ਨੂੰ ਪਿੰਡ ਸਲੇਮਪੁਰ ਦੇ ਗੁਰੂਘਰ ਵਿਖੇ 12 ਤੋ 1 ਵਜੇ ਤੱਕ ਹੋਵੇਗੀ । ਸਭ ਪੰਥਦਰਦੀ ਅਰਦਾਸ ਵਿਚ ਸਾਮਿਲ ਹੋਣ ।