ਜਦੋਂ ਹੁਕਮਰਾਨ ਹੀ ਦਹਿਸਤਗਰਦ ਹੋਣ, ਫਿਰ ਦਹਿਸਤਗਰਦੀ ਕਿਵੇਂ ਖ਼ਤਮ ਕੀਤੀ ਜਾ ਸਕਦੀ ਹੈ ? : ਮਾਨ
ਫ਼ਤਹਿਗੜ੍ਹ ਸਾਹਿਬ, 28 ਜਨਵਰੀ ( ) “ਜਦੋਂ ਸ੍ਰੀ ਮੋਦੀ ਅਤੇ ਉਨ੍ਹਾਂ ਦੀ ਜਾਲਮ ਚੰਡਾਲ ਚੌਕੜੀ ਜਿਸ ਵਿਚ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਸੰਮਤ ਗੋਇਲ ਵੱਲੋ ਬਾਹਰਲੇ ਮੁਲਕਾਂ ਵਿਚ ਆਜਾਦੀ ਚਾਹੁੰਣ ਵਾਲੇ ਸਿੱਖਾਂ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ ਮਲਿਕ ਅਤੇ ਸੁਖਦੂਲ ਸਿੰਘ ਕੈਨੇਡਾ, ਅਵਤਾਰ ਸਿੰਘ ਖੰਡਾ ਬਰਤਾਨੀਆ, ਪਰਮਜੀਤ ਸਿੰਘ ਪੰਜਵੜ ਤੇ ਲਖਬੀਰ ਸਿੰਘ ਰੋਡੇ ਪਾਕਿਸਤਾਨ, ਦੀਪ ਸਿੰਘ ਸਿੱਧੂ ਹਰਿਆਣਾ, ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਗੁਰਪ੍ਰੀਤ ਸਿੰਘ ਹਰੀਨੌ ਪੰਜਾਬ ਨੂੰ ਕਤਲ ਕਰਨ ਅਤੇ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਕੋਸਿਸ ਕੀਤੀ ਗਈ, ਫਿਰ ਇਹ ਇੰਡੀਅਨ ਹੁਕਮਰਾਨ ਯੂ.ਐਨ ਦੀ ਸੁਰੱਖਿਆ ਕੌਸਲ ਵਿਚ ਦਹਿਸਤਵਾਦ ਨੂੰ ਖਤਮ ਕਰਨ ਦੀ ਗੱਲ ਕਿਵੇਂ ਕਰ ਸਕਦੀਆ ਹਨ ? ਜਦੋਕਿ ਉਪਰੋਕਤ ਸਭ ਸਿੱਖਾਂ ਦੇ ਕੀਤੇ ਗਏ ਕਤਲਾਂ ਤੋਂ ਪ੍ਰਤੱਖ ਹੋ ਜਾਂਦਾ ਹੈ ਕਿ ਹੁਕਮਰਾਨ ਖੁਦ ਕੌਮਾਂਤਰੀ ਮਨੁੱਖੀ ਅਧਿਕਾਰਾਂ ਤੇ ਕਾਨੂੰਨਾਂ ਦਾ ਉਲੰਘਣ ਕਰਕੇ ਸਿੱਖਾਂ ਦੇ ਕਤਲ ਕਰ ਰਹੇ ਹਨ ।”
ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇੰਡੀਅਨ ਹੁਕਮਰਾਨਾਂ ਵੱਲੋ ਦਹਿਸਤਗਰਦੀ ਨੂੰ ਖਤਮ ਕਰਨ ਦੀ ਕੀਤੀ ਜਾ ਰਹੀ ਬਿਆਨਬਾਜੀ ਨੂੰ ਹਾਸੋਹੀਣਾ ਕਰਾਰ ਦਿੰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਜਦੋ ਜੰਮੂ ਕਸਮੀਰ, ਉੜੀਸਾ, ਬਿਹਾਰ, ਛੱਤੀਸਗੜ੍ਹ, ਝਾਰਖੰਡ ਦੇ ਪਹਾੜਾਂ ਵਿਚ ਵੱਸਣ ਵਾਲੇ ਕਬਲਿਆ ਨੂੰ ਮਾਓਵਾਦੀ ਕਹਿਕੇ, ਘੱਟ ਗਿਣਤੀ ਮੁਸਲਿਮ ਕੌਮ ਅਤੇ ਇੰਡੀਆ ਤੇ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿੱਖਾਂ ਨੂੰ ਸਾਜਸੀ ਢੰਗਾਂ ਰਾਹੀ ਮਾਰਨ ਦੇ ਗੈਰ ਕਾਨੂੰਨੀ ਅਮਲ ਕਰ ਰਹੀ ਹੈ ਅਤੇ ਕਾਨੂੰਨ ਦੀ ਦੁਰਵਰਤੋ ਕਰਕੇ ਖੁਦ ਹੀ ਮੁਲਕ ਵਿਚ ਦਹਿਸਤਗਰਦੀ ਨੂੰ ਹਵਾ ਦੇ ਰਹੀ ਹੈ ਫਿਰ ਕਿਵੇ ਦਹਿਸਤਗਰਦੀ ਨੂੰ ਖਤਮ ਕਰਨ ਦੇ ਦਾਅਵੇ ਤੇ ਗੱਲਾਂ ਕਰ ਰਹੇ ਹਨ ?