ਸ. ਲਾਲ ਸਿੰਘ ਸਾਬਕਾ ਵਜੀਰ ਪੰਜਾਬ ਦੇ ਹੋਏ ਅਕਾਲ ਚਲਾਣੇ ਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 28 ਮਾਰਚ ( ) “ਸ. ਲਾਲ ਸਿੰਘ ਸਾਬਕਾ ਵਜੀਰ ਪੰਜਾਬ ਅੱਜ ਅਚਾਨਕ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਿਸ ਨਾਲ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਨੂੰ ਇਕ ਅਸਹਿ ਘਾਟਾ ਪਿਆ ਹੈ । ਸਾਨੂੰ ਵੀ ਉਨ੍ਹਾਂ ਦੇ ਚਲੇ ਜਾਣ ਤੇ ਗਹਿਰਾ ਸਦਮਾ ਪਹੁੰਚਿਆ ਹੈ। ਉਹ ਇਕ ਨੇਕ ਅਤੇ ਇਮਾਨਦਾਰ ਇਨਸਾਨ ਸਨ । ਅਸੀ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਜਿਥੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਦੇ ਹਾਂ, ਉਥੇ ਪਰਿਵਾਰਿਕ ਮੈਬਰਾਂ, ਸੰਬੰਧੀਆਂ ਤੇ ਇਲਾਕਾ ਨਿਵਾਸੀਆ ਨੂੰ ਗੁਰੂ ਦੇ ਭਾਣੇ ਵਿਚ ਵਿਚਰਣ ਦੀ ਸ਼ਕਤੀ ਦੀ ਬਖਸਿਸ ਕਰਨ ਦੀ ਅਰਜੋਈ ਵੀ ਕਰਦੇ ਹਾਂ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ. ਲਾਲ ਸਿੰਘ ਦੇ ਪਰਿਵਾਰ ਤੇ ਇਲਾਕਾ ਨਿਵਾਸੀਆ ਨਾਲ ਦੁੱਖ ਸਾਂਝਾ ਕਰਦੇ ਹੋਏ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਤੀ ਲਈ ਅਰਦਾਸ ਕਰਦੇ ਹੋਏ ਕੀਤਾ ।