ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਹੋਏ ਅਕਾਲ ਚਲਾਣੇ ਉਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ, 27 ਮਈ ( ) “ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਛੋਟੇ ਭਰਾ ਰਾਜਾ ਰਣਧੀਰ ਸਿੰਘ ਦੇ ਅੱਜ ਅਚਾਨਕ ਹੋਏ ਅਕਾਲ ਚਲਾਣੇ ਨਾਲ ਕੇਵਲ ਮੋਤੀ ਮਹਿਲ ਵਿਚ ਹੀ ਸੋਗ ਦੀ ਲਹਿਰ ਨਹੀ ਦੌੜ ਗਈ ਬਲਕਿ ਇਸ ਪਟਿਆਲੇ ਦੇ ਇਸ ਪਰਿਵਾਰ ਨਾਲ ਸਾਂਝ ਰੱਖਣ ਵਾਲੇ ਪਰਿਵਾਰਾਂ ਨੂੰ ਵੀ ਗਹਿਰਾ ਸਦਮਾ ਪਹੁੰਚਿਆ ਹੈ ਸਾਨੂੰ ਵੀ ਇਹ ਖਬਰ ਸੁਣਕੇ ਗਹਿਰਾ ਦੁੱਖ ਪਹੁੰਚਿਆ ਹੈ । ਅਸੀ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਮਹਾਰਾਜਾ ਪਰਿਵਾਰ ਨਾਲ ਇਸ ਪਹੁੰਚੇ ਸਦਮੇ ਦੇ ਦੁੱਖ ਵਿਚ ਸਰੀਕ ਹੁੰਦੇ ਹੋਏ ਅਰਜੋਈ ਕਰਦੇ ਹਾਂ ਕਿ ਇਹ ਪਰਿਵਾਰ ਨੂੰ ਭਾਣੇ ਵਿਚ ਰਹਿਣ ਦੀ ਸ਼ਕਤੀ ਦੀ ਬਖਸਿਸ ਕਰਨ ।”
ਇਸ ਦੁੱਖ ਦਾ ਪ੍ਰਗਟਾਵਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਬੀਬੀ ਗੀਤਇੰਦਰ ਕੌਰ ਮਾਨ, ਸ. ਇਮਾਨ ਸਿੰਘ ਮਾਨ, ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਪ੍ਰੋ. ਮਹਿੰਦਰਪਾਲ ਸਿੰਘ, ਹਰਭਜਨ ਸਿੰਘ ਕਸਮੀਰੀ, ਹਰਦੀਪ ਸਿੰਘ ਸਹਿਜਪੁਰਾ, ਹਰਮੀਤ ਸਿੰਘ ਸੋਢੀ, ਬਲਜਿੰਦਰ ਸਿੰਘ ਸੋਢੀ ਐਡਵੋਕੇਟ ਆਦਿ ਆਗੂਆ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਸਮੂਹਿਕ ਤੌਰ ਤੇ ਅਰਦਾਸ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ ।